ਨਵਰੀਤ ਸਿੰਘ ਮੌਤ ਮਾਮਲਾ: ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਭੇਜਿਆ ਨੋਟਿਸ
Published : Feb 12, 2021, 7:48 am IST
Updated : Feb 12, 2021, 7:48 am IST
SHARE ARTICLE
Navreet Singh case
Navreet Singh case

ਦਿੱਲੀ ਪੁਲਿਸ ਨੂੰ ਵਿਸਥਾਰਤ ਸਥਿਤੀ ਰੀਪੋਰਟ ਦਰਜ ਕਰਨ ਲਈ ਕਿਹਾ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਟਰੈਕਟਰ ਪਲਟਣ ਕਾਰਨ 25 ਸਾਲਾ ਇਕ ਕਿਸਾਨ ਨਵਰੀਤ ਸਿੰਘ ਦੀ ਮੌਤ ਹੋਣ ਦੀ ਘਟਨਾ ਨੂੰ ਅਪਣੇ ਧਿਆਨ ’ਚ ਲਿਆ ਹੈ। 

tractor paradeTractor parade

ਅਦਾਲਤ ਨੇ ਇਸ ਘਟਨਾ ਦੇ ਸਬੰਧ ਵਿਚ ਅਦਾਲਤ ਦੀ ਨਿਗਰਾਨੀ ’ਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ। ਕਿਸਾਨ ਨਵਰੀਤ ਸਿੰਘ ਦੇ ਪਰਵਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਨੂੰ ਵਿਸਥਾਰਤ ਸਥਿਤੀ ਰੀਪੋਰਟ ਦਰਜ ਕਰਨ ਲਈ ਕਿਹਾ ਹੈ।  

Navreet SinghNavreet Singh

ਜਸਟਿਸ ਯੋਗੇਸ਼ ਖੰਨਾ ਦੀ ਅਗਵਾਈ ਵਾਲੇ ਸਿੰਗਲ ਜੱਜ ਬੈਂਚ ਨੇ ਪਟੀਸ਼ਨ ਵਿਚ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 26 ਫ਼ਰਵਰੀ ਨੂੰ ਸੂਚੀਬੱਧ ਕੀਤੀ ਹੈ। ਅਦਾਲਤ ਨੇ ਮ੍ਰਿਤਕ ਕਿਸਾਨ ਨਵਰੀਤ ਸਿੰਘ ਦੇ ਦਾਦਾ ਦੀ ਇਕ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੋਤੇ ਦੇ ਸਿਰ ’ਚ ਗੋਲੀ ਲੱਗਣ ਦੇ ਜ਼ਖਮ ਸਨ।

Delhi high courtDelhi high court

ਪਟੀਸ਼ਨ ’ਚ ਮ੍ਰਿਤਕ ਦੇ ਦਾਦਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਭਰੋਸਾ ਨਹੀਂ ਹੈ ਕਿ ਦਿੱਲੀ ਪੁਲਿਸ ਉਨ੍ਹਾਂ ਦੇ ਪੋਤੇ ਦੀ ਮੌਤ ਦੀ ਨਿਰਪੱਖ ਅਤੇ ਈਮਾਨਦਾਰੀ ਨਾਲ ਜਾਂਚ ਕਰੇਗੀ। ਪਟੀਸ਼ਨਕਰਤਾ ਮ੍ਰਿਤਕ ਦੇ ਦਾਦਾ ਨੇ ਅਦਾਲਤ ਤੋਂ ਇਸ ਮਾਮਲੇ ’ਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਗਠਤ ਕਰਨ ਅਤੇ ਇਸ ਦੀ ਜਾਂਚ ਦੀ ਨਿਗਰਾਨੀ ਦੀ ਮੰਗ ਵੀ ਕੀਤੀ ਹੈ।  ਸੀਨੀਅਰ ਵਕੀਲ ਵਰਿੰਡਾ ਗਰੋਵਰ ਨੇ ਮ੍ਰਿਤਕ ਦੇ 65 ਸਾਲਾ ਦਾਦਾ (ਪਟੀਸ਼ਨਕਰਤਾ) ਵਲੋਂ ਪਟੀਸ਼ਨ ਨੂੰ ਪੇਸ਼ ਕੀਤਾ, ਜਿਸ ਦੀ ਗਣਤੰਤਰ ਦਿਵਸ ’ਤੇ ਕਿਸਾਨ ਰੈਲੀ ਦੌਰਾਨ ਮੌਤ ਹੋ ਗਈ ਸੀ। 

delhi policeDelhi police

ਇਕ ਅਖ਼ਬਾਰ ਦੀ ਰੀਪੋਰਟ ਦਾ ਹਵਾਲਾ ਦਿੰਦਿਆਂ ਉਸ ਨੇ ਕਿਹਾ, ਉਸ ਨੂੰ ਪਹਿਲਾਂ ਮੌਤ ਦੇ ਸੱਟਾਂ ਲੱਗੀਆਂ ਸਨ, ਚਸ਼ਮਦੀਦ ਗਵਾਹ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿਤੀ ਜਿਸ ਤੋਂ ਬਾਅਦ ਉਹ ਟਰੈਕਟਰ ਦਾ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement