
ਧੂਰੀ ਵਾਲਿਆਂ ਦਾ ਆਇਆ ਹੜ੍ਹ
ਧੂਰੀ : ਵੋਟਿੰਗ ਲਈ ਸਿਰਫ਼ 8 ਦਿਨ ਬਾਕੀ ਹਨ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਪਾਰਟੀਆਂ ਦਾ ਪ੍ਰਚਾਰ ਵੀ ਜ਼ੋਰ ਫੜਨ ਲੱਗਾ ਹੈ। ਇਸੇ ਕੜੀ ਵਿਚ ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੁਹਿੰਮ ਭਖਾਈ ਹੋਈ ਹੈ। ਭਗਵੰਤ ਮਾਨ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਅਲੱਗ-ਅਲੱਗ ਪਿੰਡਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।
Bhagwant Mann and Karamjit Anmol
ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲਿਆ। ਭਗਵੰਤ ਮਾਨ ਤੇ ਕਰਮਜੀਤ ਅਨਮੋਲ ਦੋਵਾਂ ਨੇ ਗੀਤ ਗਾ ਕੇ ਰੰਗ ਬੰਨ ਦਿੱਤਾ।
ਦੱਸ ਦੇਈਏ ਅੱਜ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਆਪਣੇ ਪੁਰਾਣੇ ਦੋਸਤ ਕਰਮਜੀਤ ਅਨਮੋਲ ਅਤੇ ਚੋਣ ਕਾਫਲੇ ਸਮੇਤ ਹਲਕੇ ਦੇ ਪਿੰਡ ਪੁੱਜੇ।
Bhagwant Mann and Karamjit Anmol
ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦੇ ਮਿੱਤਰ ਕਰਮਜੀਤ ਅਨਮੋਲ ਨੇ ਗੱਡੀ ਦੀ ਛੱਤ ਉਤੇ ਬੈਠ ਕੇ 'ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ' ਗਾ ਕੇ ਰੰਗ ਬੰਨ ਦਿੱਤਾ। ਅੱਜ 'ਆਪ' ਦੇ ਸੀਐਮ ਉਮੀਦਵਾਰ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ।
ਇਸ ਦੌਰਾਨ ਦੀ ਇਕ ਵੀਡੀਓ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ 'ਚ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਦੋਵੇਂ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਅੱਜ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਸੰਬੋਧਨ ਕਰਨ ਗਏ ਸਨ।