ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਦੇ ਨਿਯਮਾਂ 'ਚ ਦਿਤੀ ਢਿੱਲ
Published : Feb 12, 2022, 8:42 pm IST
Updated : Feb 12, 2022, 8:42 pm IST
SHARE ARTICLE
Election Commission
Election Commission

ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਦੀ ਦਿੱਤੀ ਮਨਜ਼ੂਰੀ

 

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਸਮੇਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ਨੂੰ ਦੇਖਦੇ ਹੋਏ ਚੋਣ ਪ੍ਰਚਾਰ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਹੁਣ ਹੌਲੀ-ਹੌਲੀ ਘਟਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਕਮਿਸ਼ਨ ਵੱਲੋਂ ਜਨਤਕ ਮੀਟਿੰਗਾਂ ਵਿੱਚ ਢਿੱਲ ਦਿੱਤੀ ਗਈ ਸੀ।

 

Election CommissionElection Commission

ਇਸ ਦੇ ਨਾਲ ਹੀ ਰੋਡ ਸ਼ੋਅ-ਵਾਹਨ ਰੈਲੀਆਂ 'ਤੇ ਪਾਬੰਦੀ ਦੀ ਮਿਆਦ ਵਧਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸ਼ਨੀਵਾਰ ਨੂੰ ਮੁੜ ਚੋਣ ਕਮਿਸ਼ਨ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਪ੍ਰਬੰਧਾਂ 'ਚ ਹੋਰ ਢਿੱਲ ਦਿੱਤੀ ਹੈ। ਜਿੱਥੇ ਪੈਦਲ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ, ਉੱਥੇ ਚੋਣ ਪ੍ਰਚਾਰ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਾਰੀਆਂ ਮੌਜੂਦਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਦੇ ਹਨ।

 

Election CommissionElection Commission

ਚੋਣ ਕਮਿਸ਼ਨ ਵੱਲੋਂ ਮਿਲੀ ਢਿੱਲ ਅਤੇ ਚੋਣ ਮੁਹਿੰਮ ਦੇ ਪ੍ਰਬੰਧਾਂ ਅਨੁਸਾਰ ਪ੍ਰਚਾਰ ਦਾ ਸਮਾਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ। ਪਹਿਲਾਂ ਜਿੱਥੇ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਦਾ ਸਮਾਂ ਹੁੰਦਾ ਸੀ। ਹੁਣ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਾਰੀਆਂ ਮੌਜੂਦਾ ਹਦਾਇਤਾਂ ਅਰਥਾਤ ਕੋਵਿਡ ਦਿਸ਼ਾ-ਨਿਰਦੇਸ਼ਾਂ ਦੇ ਨਾਲ SDMA ਦੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਪ੍ਰਚਾਰ ਕਰ ਸਕਦੇ ਹਨ। ਇਸ ਦੇ ਨਾਲ ਹੀ ਪੈਦਲ ਯਾਤਰਾ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement