ਲੀਬੀਆ 'ਚ ਫਸੇ 2 ਪੰਜਾਬੀਆਂ ਸਮੇਤ 4 ਭਾਰਤੀ ਵਾਪਸ ਪਰਤੇ 
Published : Feb 12, 2023, 9:50 am IST
Updated : Feb 12, 2023, 9:50 am IST
SHARE ARTICLE
 4 Indians including 2 Punjabis stuck in Libya returned
4 Indians including 2 Punjabis stuck in Libya returned

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬਾਕੀ 8 ਭਾਰਤੀਆਂ ਨੂੰ ਵੀ ਜਲਦ ਹੀ ਵਾਪਸ ਲਿਆਂਦਾ ਜਾ ਰਿਹਾ ਹੈ। 

ਲੀਬੀਆ : ਲੀਬੀਆ ਦੇ ਬੇਨਗਾਜ਼ੀ ਸ਼ਹਿਰ 'ਚ ਇਕ ਸੀਮੈਂਟ ਫੈਕਟਰੀ ਵਿਚ ਬੰਦੀ ਬਣਾਏ ਗਏ 9 ਪੰਜਾਬੀਆਂ ਸਮੇਤ 12 ਭਾਰਤੀਆਂ 'ਚੋਂ 4 ਸ਼ਨੀਵਾਰ ਨੂੰ ਭਾਰਤ ਪਰਤ ਆਏ ਹਨ। ਇਨ੍ਹਾਂ 'ਚੋਂ 2 ਪੰਜਾਬ ਦੇ ਵਸਨੀਕ ਹਨ, ਜਦਕਿ 2 ਹੋਰ ਸੂਬਿਆਂ ਦੇ ਹਨ। ਰੋਪੜ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਯਤਨਾਂ ਨਾਲ ਚਾਰੋਂ ਭਾਰਤ ਪਰਤਣ ਵਿਚ ਕਾਮਯਾਬ ਹੋ ਸਕੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬਾਕੀ 8 ਭਾਰਤੀਆਂ ਨੂੰ ਵੀ ਜਲਦ ਹੀ ਵਾਪਸ ਲਿਆਂਦਾ ਜਾ ਰਿਹਾ ਹੈ। 

ਭਾਜਪਾ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਇਨ੍ਹਾਂ ਭਾਰਤੀਆਂ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਕੋਲ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਲੀਬੀਆ ਸਰਕਾਰ ਨਾਲ ਗੱਲ ਕੀਤੀ ਅਤੇ ਸਾਰਿਆਂ ਨੂੰ ਸੀਮੈਂਟ ਫੈਕਟਰੀ 'ਚੋਂ ਮੁਕਤ ਕਰਵਾਇਆ। ਇਨ੍ਹਾਂ 'ਚੋਂ 4 ਲੋਕ ਸ਼ਨੀਵਾਰ ਨੂੰ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਗਏ। ਉਥੋਂ ਚਾਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਜਾ ਰਿਹਾ ਹੈ।  

file photo

ਪੰਜਾਬ, ਹਿਮਾਚਲ ਅਤੇ ਬਿਹਾਰ ਦੇ 12 ਨੌਜਵਾਨ ਜੋ ਪੈਸਾ ਕਮਾਉਣ ਲੀਬੀਆ ਗਏ ਸਨ, ਉਹਨਾਂ ਨੂੰ ਉਥੋਂ ਦੀ ਐਲੀਸੀ ਫੈਕਟਰੀ ਵਿਚ ਬੰਧਕ ਬਣਾ ਲਿਆ ਗਿਆ ਸੀ। ਖਾਣ-ਪੀਣ ਦਾ ਸਾਮਾਨ ਖਤਮ ਹੋਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਸੀ। ਨੌਜਵਾਨਾਂ ਨੇ ਵੀਡੀਓ 'ਚ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਬਾਹਰ ਨਾ ਕੱਢਿਆ ਗਿਆ ਤਾਂ ਉਹ ਭੁੱਖੇ-ਪਿਆਸੇ ਮਰ ਜਾਣਗੇ।

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement