
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ
ਇਸਲਾਮਾਬਾਦ : ਪਾਕਿਸਤਾਨ ਦੇ ਨਨਕਾਣਾ ਸਾਹਿਬ, ਪੰਜਾਬ ਵਿਚ ਇੱਕ ਖੂਨੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਕ ਹਿੰਸਕ ਭੀੜ ਨੇ ਸ਼ਨੀਵਾਰ ਨੂੰ ਇੱਕ ਵਿਅਕਤੀ ਨੂੰ ਪੁਲਿਸ ਸਟੇਸ਼ਨ ਤੋਂ ਖਿੱਚ ਲਿਆਂਦਾ ਤੇ ਉਸ ਨੂੰ ਪਾਕਿਸਤਾਨ ਵਿਚ ਕਥਿਤ ਤੌਰ 'ਤੇ ਈਸ਼ਨਿੰਦਾ ਦੇ ਦੋਸ਼ ਵਿਚ ਬੰਦ ਕਰ ਦਿੱਤਾ ਗਿਆ ਤੇ ਉਸ ਤੋਂ ਬਾਅਦ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਵੀਡੀਓਜ਼ 'ਚ ਸੈਂਕੜੇ ਨੌਜਵਾਨਾਂ ਨੂੰ ਪੁਲਿਸ ਕੰਪਲੈਕਸ ਦੇ ਆਲੇ-ਦੁਆਲੇ ਘੁੰਮਦੇ ਹੋਏ ਦਿਖਾਇਆ ਗਿਆ ਹੈ, ਜਿਸ 'ਚ ਇਕ ਵਿਅਕਤੀ ਪੌੜੀ ਦੀ ਵਰਤੋਂ ਕਰਕੇ ਇਕ ਗੇਟ ਖੋਲ੍ਹ ਰਿਹਾ ਹੈ। ਇਸਲਾਮੀ ਗਣਰਾਜ ਵਿਚ ਧਰਮ-ਸਬੰਧਤ ਹਿੰਸਾ ਦੀ ਤਾਜ਼ਾ ਘਟਨਾ ਦੀ ਵੀਡੀਓ ਵਿੱਚ ਇੱਕ ਆਦਮੀ ਨੂੰ ਪੈਰਾਂ ਤੋਂ ਘਸੀਟਿਆ, ਉਸ ਦੇ ਕੱਪੜੇ ਲਾਹੇ ਅਤੇ ਉਸ ਨੂੰ ਡੰਡਿਆਂ ਅਤੇ ਧਾਤ ਦੀਆਂ ਰਾਡਾਂ ਨਾਲ ਕੁੱਟਿਆ।
ਇਕ ਰਿਪੋਰਟ ਅਨੁਸਾਰ ਜਦੋਂ ਭੀੜ ਕਥਿਤ ਤੌਰ 'ਤੇ ਈਸ਼ਨਿੰਦਾ ਦੇ ਦੋਸ਼ ਵਿਚ ਸਲਾਖਾਂ ਪਿੱਛੇ ਸੁੱਟੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਰਹੀ ਸੀ ਤਾਂ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਵਾਰਬਰਟਨ ਫ਼ਿਰੋਜ਼ ਭੱਟੀ ਅਤੇ ਹੋਰ ਪੁਲਿਸ ਕਰਮਚਾਰੀ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਭੱਜ ਗਏ। ਇਲਾਕਾ ਨਿਵਾਸੀਆਂ ਨੇ ਦਾਅਵਾ ਕੀਤਾ ਕਿ ਦੋ ਸਾਲ ਜੇਲ੍ਹ ਕੱਟਣ ਤੋਂ ਬਾਅਦ ਵਾਪਸ ਪਰਤਿਆ ਵਿਅਕਤੀ-ਪਵਿੱਤਰ ਕਾਗਜ਼ਾਂ 'ਤੇ ਆਪਣੀ ਪਹਿਲਾਂ ਵਾਲੀ ਪਤਨੀ ਦੀ ਤਸਵੀਰ ਚਿਪਕਾ ਕੇ ਜਾਦੂ-ਟੂਣਾ ਕਰਦਾ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਦੀ ਪਛਾਣ ਮੁਹੰਮਦ ਵਾਰਿਸ ਵਜੋਂ ਹੋਈ ਹੈ, ਜਿਸ ਨੂੰ ਕਥਿਤ ਤੌਰ 'ਤੇ ਕੁਰਾਨ ਦੀ ਬੇਅਦਬੀ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਰਾਨ ਸ਼ਰੀਫ਼ ਦੀ ਬੇਅਦਬੀ ਕਰਨ ਵਾਲੇ ਵਿਅਕਤੀ 'ਤੇ ਇਲਾਕਾ ਨਿਵਾਸੀਆਂ ਨੂੰ ਗੁੱਸਾ ਸੀ ਅਤੇ ਬਾਅਦ ਵਿਚ ਸੈਂਕੜੇ ਲੋਕਾਂ ਨੇ ਥਾਣੇ ਦਾ ਘਿਰਾਓ ਕੀਤਾ ਅਤੇ ਮੁਲਜ਼ਮ ਨੂੰ ਉਹਨਾਂ ਗੇ ਹਵਾਲੇ ਕਰਨ ਦੀ ਮੰਗ ਕੀਤੀ। ਪਾਕਿਸਤਾਨ ਦੇ ਕਾਨੂੰਨ ਮੁਤਾਬਕ ਈਸ਼ਨਿੰਦਾ ਇਕ ਅਪਰਾਧ ਹੈ, ਜਿਸ ਦੀ ਉਲੰਘਣਾ ਕਰਨ 'ਤੇ ਕਿਸੇ ਵਿਅਕਤੀ ਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਹਿੰਸਾ 'ਚ ਸ਼ਾਮਲ ਲੋਕਾਂ 'ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਹਿੰਸਕ ਭੀੜ ਨੂੰ ਰੋਕਣ ਵਿਚ ਕਿਉਂ ਨਾਕਾਮ ਰਹੀ। ਉਨ੍ਹਾਂ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ - ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਦੇ ਅਸਮਾਨ 'ਚ ਵੀ ਦਿਖਿਆ ਖ਼ਤਰਾ, ਟਰੂਡੋ ਨੇ ਟਵੀਟ ਕਰ ਕਹੀ ਇਹ ਗੱਲ
ਸ਼ਰੀਫ਼ ਨੇ ਕਿਹਾ ਕਿ ਕਾਨੂੰਨ ਦਾ ਰਾਜ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਕਿਸੇ ਨੂੰ ਵੀ ਕਾਨੂੰਨ ਨੂੰ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਵਿਵਸਥਾ ਲਈ ਜ਼ਿੰਮੇਵਾਰ ਸੰਸਥਾਵਾਂ ਦੀ ਪਹਿਲੀ ਤਰਜੀਹ ਸ਼ਾਂਤੀ ਹੈ ਅਤੇ ਇਸ ਨੂੰ ਹਮੇਸ਼ਾ ਪਹਿਲ ਦੇਣੀ ਚਾਹੀਦੀ ਹੈ।