Farmers protest News: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਤੋਂ ਪਹਿਲਾਂ ਦਿੱਲੀ ਵਿਚ ਧਾਰਾ 144 ਲਾਗੂ
Published : Feb 12, 2024, 12:45 pm IST
Updated : Feb 12, 2024, 12:51 pm IST
SHARE ARTICLE
Farmers protest News: Section 144 in Delhi
Farmers protest News: Section 144 in Delhi

ਉਲੰਘਣਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ

Farmers protest News:  ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਚਲੋਂ ਮਾਰਚ ਦੇ ਮੱਦੇਨਜ਼ਰ ਪੂਰੀ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ਵਿਚ ਟਰੈਕਟਰ ਟਰਾਲੀ ਲਿਆਉਣ, ਸੜਕ ਜਾਮ ਕਰਨ, ਲਾਊਡ ਸਪੀਕਰਾਂ ਦੀ ਵਰਤੋਂ ਕਰਨ ਉਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 12 ਮਾਰਚ ਤਕ ਲਾਗੂ ਰਹਿਣਗੇ।

ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਵਲੋਂ ਜਾਰੀ ਹੁਕਮਾਂ ਅਨੁਸਾਰ ਕੌਮੀ ਰਾਜਧਾਨੀ ਵਿਚ ਟਰੈਕਟਰਾਂ ਦੇ ਦਾਖ਼ਲੇ 'ਤੇ ਵੀ ਪਾਬੰਦੀ ਹੈ। ਬੰਦੂਕਾਂ ਅਤੇ ਜਲਣਸ਼ੀਲ ਸਮੱਗਰੀ ਦੇ ਨਾਲ-ਨਾਲ ਇੱਟਾਂ ਅਤੇ ਪੱਥਰ ਵਰਗੇ ਅਸਥਾਈ ਹਥਿਆਰਾਂ ਨੂੰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਦਰਅਸਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਅਪਣੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ ਮਾਰਚ’ ਦਾ ਸੱਦਾ ਦਿਤਾ ਹੈ, ਜਿਸ ਤਹਿਤ ਇਹ ਸਾਰੇ ਕਿਸਾਨ ਦਿੱਲੀ ਆਉਣ ਵਾਲੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਪੁਲਿਸ ਦੇ ਹੁਕਮਾਂ ਅਨੁਸਾਰ ਪੈਟਰੋਲ ਅਤੇ ਸੋਡੇ ਦੀਆਂ ਬੋਤਲਾਂ ਇਕੱਠੀਆਂ ਕਰਨ 'ਤੇ ਮੁਕੰਮਲ ਪਾਬੰਦੀ ਹੈ। 12 ਫਰਵਰੀ ਤੋਂ 12 ਮਾਰਚ ਤਕ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਧਾਰਾ 144 ਦੀ ਉਲੰਘਣਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਵੀ ਦਿਤੇ ਗਏ ਹਨ।

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਪੁਲਿਸ ਨੇ 5,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ, ਜਦਕਿ ਸੜਕਾਂ ਨੂੰ ਰੋਕਣ ਲਈ ਕਰੇਨ ਅਤੇ ਹੋਰ ਭਾਰੀ ਵਾਹਨ ਤਾਇਨਾਤ ਕੀਤੇ ਗਏ ਹਨ। ਰਾਸ਼ਟਰੀ ਰਾਜਧਾਨੀ 'ਚ 13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ 'ਦਿੱਲੀ ਚੱਲੋ' ਮਾਰਚ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ 'ਤੇ ਸੁਰੱਖਿਆ ਸਖਤ ਕਰ ਦਿਤੀ ਗਈ ਹੈ ਅਤੇ ਆਵਾਜਾਈ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ।

'ਦਿੱਲੀ ਚੱਲੋ' ਅੰਦੋਲਨ ਲਈ ਪੰਜਾਬ ਅਤੇ ਹਰਿਆਣਾ ਤੋਂ ਕਿਸਾਨ ਰਵਾਨਾ ਹੋਣ ਲੱਗੇ ਹਨ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਅਤੇ ਦਿੱਲੀ ਵਿਚ ਅਲਰਟ ਐਲਾਨ ਦਿਤਾ ਗਿਆ ਹੈ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

 

 (For more Punjabi news apart from Farmers protest News: Section 144 in Delhi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement