Kullu News : ਪੈਰਾਗਲਾਈਡਿੰਗ ਦੌਰਾਨ ਖੁੱਲ੍ਹੀ ਸੇਫਟੀ ਬੈਲਟ, 250 ਮੀਟਰ ਦੀ ਉਚਾਈ ਤੋਂ ਡਿੱਗਣ ਕਾਰਨ ਲੜਕੀ ਦੀ ਹੋਈ ਮੌਤ

By : GAGANDEEP

Published : Feb 12, 2024, 8:51 am IST
Updated : Feb 12, 2024, 8:51 am IST
SHARE ARTICLE
Girl died while paragliding Kullu News in punjabi
Girl died while paragliding Kullu News in punjabi

Kullu News : ਤੇਲੰਗਾਨਾ ਦੀ ਰਹਿਣ ਵਾਲੀ ਸੀ ਮ੍ਰਿਤਕ ਲੜਕੀ

Girl died while paragliding Kullu News in punjabi: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਪੈਰਾਗਲਾਈਡਰ ਤੋਂ ਡਿੱਗਣ ਕਾਰਨ ਤੇਲੰਗਾਨਾ ਦੀ ਇੱਕ ਲੜਕੀ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਪੈਰਾਗਲਾਈਡਰ ਦੀ ਸੇਫਟੀ ਬੈਲਟ ਖੁੱਲ੍ਹ ਗਈ, ਜਿਸ ਕਾਰਨ ਉਹ ਕਰੀਬ 250 ਮੀਟਰ ਦੀ ਉਚਾਈ ਤੋਂ ਡਿੱਗ ਗਈ।

ਇਹ ਵੀ ਪੜ੍ਹੋ: Abohar News : ਅਬੋਹਰ 'ਚ ਭੂਆ-ਭਤੀਜਾ ਹੈਰੋਇਨ ਸਮੇਤ ਗ੍ਰਿਫਤਾਰ 

ਪੈਰਾਗਲਾਈਡਰ ਤੋਂ ਡਿੱਗਣ ਤੋਂ ਬਾਅਦ ਉਹ ਇਕ ਘਰ ਦੀ ਛੱਤ 'ਤੇ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੜਕੀ ਦੀ ਮੌਤ ਤੋਂ ਬਾਅਦ ਦੋਭੀ ਪੈਰਾਗਲਾਈਡਿੰਗ ਸਾਈਟ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿਤੀ ਗਈ ਹੈ। ਪੁਲਿਸ ਨੇ ਪੈਰਾਗਲਾਈਡਰ ਦੇ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪਾਇਲਟ ਬੱਚੀ 'ਤੇ ਸੇਫਟੀ ਬੈਲਟ ਠੀਕ ਤਰ੍ਹਾਂ ਨਾਲ ਨਹੀਂ ਲਗਾ ਸਕਿਆ।

ਇਹ ਵੀ ਪੜ੍ਹੋ: Qatar released indians : ਕਤਰ 'ਚ ਮੌਤ ਦੀ ਸਜ਼ਾ ਸੁਣਾਏ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ 

ਕੁੱਲੂ ਟੂਰਿਜ਼ਮ ਅਧਿਕਾਰੀ ਸੁਨੈਨਾ ਸ਼ਰਮਾ ਨੇ ਕਿਹਾ ਕਿ ਸਪੱਸ਼ਟ ਹੈ ਕਿ ਇਹ ਹਾਦਸਾ ਮਨੁੱਖੀ ਗਲਤੀ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਪੈਰਾਗਲਾਈਡਿੰਗ ਲਈ ਜਗ੍ਹਾ ਅਤੇ ਉਪਕਰਨ ਠੀਕ ਸਨ, ਪਾਇਲਟ ਰਜਿਸਟਰਡ ਸੀ ਅਤੇ ਮੌਸਮ ਸੰਬੰਧੀ ਕੋਈ ਸਮੱਸਿਆ ਨਹੀਂ ਸੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੈਰਾਗਲਾਈਡਿੰਗ ਗਤੀਵਿਧੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਦੇ ਹੁਕਮ ਵੀ ਦਿਤੇ ਗਏ ਹਨ।

ਮ੍ਰਿਤਕ ਲੜਕੀ ਦੀ ਪਛਾਣ 26 ਸਾਲਾ ਨਵਿਆ ਵਜੋਂ ਹੋਈ ਹੈ। ਉਹ ਆਪਣੇ ਪਤੀ ਨਾਲ ਤੇਲੰਗਾਨਾ ਵਿਖੇ ਰਹਿੰਦੀ ਸੀ। ਉਹ ਇੱਥੇ ਆਪਣੇ ਪਤੀ ਨਾਲ ਘੁੰਮਣ ਆਈ ਸੀ। ਇਸ ਦੌਰਾਨ ਉਸ ਨੇ ਪੈਰਾਗਲਾਈਡਿੰਗ ਕਰਨ ਬਾਰੇ ਸੋਚਿਆ ਪਰ ਉਸ ਨੂੰ ਪਤਾ ਨਹੀਂ ਸੀ ਕਿ ਇਹ ਹਾਦਸਾ ਉਸ ਨਾਲ ਵਾਪਰੇਗਾ?

(For more Punjabi news apart from Girl died while paragliding Kullu News in punjabi, stay tuned to Rozana Spokesman

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement