Lakhimpur Kheri violence: ਲਖੀਮਪੁਰ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਵਧਾਈ
Published : Feb 12, 2024, 7:29 pm IST
Updated : Feb 12, 2024, 7:29 pm IST
SHARE ARTICLE
Lakhimpur Kheri violence: Supreme Court extends interim bail to Ashish Mishra
Lakhimpur Kheri violence: Supreme Court extends interim bail to Ashish Mishra

ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾ ਦਿਤੀ ਹੈ।

Lakhimpur Kheri violence: ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾ ਦਿਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਮਾਮਲੇ ਦੀ ਪ੍ਰਗਤੀ ਬਾਰੇ ਹੇਠਲੀ ਅਦਾਲਤ ਤੋਂ ਰੀਪੋਰਟ ਪ੍ਰਾਪਤ ਕਰਨ ਦਾ ਨਿਰਦੇਸ਼ ਦਿਤਾ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿਤੀ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ 26 ਸਤੰਬਰ ਨੂੰ ਦਿੱਲੀ ਦੇ ਹਸਪਤਾਲ ਜਾਣ ਦੀ ਇਜਾਜ਼ਤ ਦਿਤੀ ਸੀ। ਹਾਲਾਂਕਿ, ਸਿਖਰਲੀ ਅਦਾਲਤ ਨੇ ਉਨ੍ਹਾਂ ਨੂੰ ਕਿਸੇ ਵੀ ਜਨਤਕ ਸਮਾਗਮ ਵਿਚ ਸ਼ਾਮਲ ਨਾ ਹੋਣ ਅਤੇ ਮੀਡੀਆ ਨਾਲ ਗੱਲ ਨਾ ਕਰਨ ਦਾ ਆਦੇਸ਼ ਦਿਤਾ ਸੀ। ਸਿਖਰਲੀ ਅਦਾਲਤ ਨੇ ਆਸ਼ੀਸ਼ ਨੂੰ ਅਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਅਪਣੀ ਧੀ ਦਾ ਇਲਾਜ ਕਰਵਾਉਣ ਲਈ ਦਿੱਲੀ ਜਾਣ ਦੀ ਇਜਾਜ਼ਤ ਦਿਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਪਰੀਮ ਕੋਰਟ ਨੇ 25 ਜਨਵਰੀ ਨੂੰ ਹੇਠਲੀ ਅਦਾਲਤ ਵਲੋਂ ਮਿਸ਼ਰਾ ਨੂੰ ਦਿਤੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵਿਚ ਢਿੱਲ ਦਿਤੀ ਸੀ। ਮਿਸ਼ਰਾ ਨੂੰ ਇਸ ਦੌਰਾਨ ਉੱਤਰ ਪ੍ਰਦੇਸ਼ ਜਾਂ ਦਿੱਲੀ ਵਿਚ ਨਾ ਰਹਿਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਦੇ ਕਿਸਾਨ 3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਵਿਰੁਧ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਇਕ ਐਸਯੂਵੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲ ਦਿਤਾ, ਜਿਸ ਵਿਚ ਚਾਰ ਕਿਸਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ SUV ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ। ਇਸ ਹਿੰਸਾ ਵਿਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਸੀ।

ਸੁਪ੍ਰੀਮ ਕੋਰਟ ਨੇ 11 ਜੁਲਾਈ ਨੂੰ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿਤਾ ਸੀ। ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਵਿਚ ਹੋਈ ਇਸ ਹਿੰਸਾ ਵਿਚ ਕੁੱਲ 13 ਮੁਲਜ਼ਮ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ 'ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ,  ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।

 (For more Punjabi news apart from Lakhimpur Kheri violence: Supreme Court extends interim bail to Ashish Mishra, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement