ਮੱਧ ਪ੍ਰਦੇਸ਼ ਕਾਂਗਰਸ ਨੇ ਸੋਨੀਆ ਗਾਂਧੀ ਨੂੰ ਰਾਜ ਸਭਾ ’ਚ ਸੂਬੇ ਦੀ ਨੁਮਾਇੰਦਗੀ ਕਰਨ ਦੀ ਅਪੀਲ ਕੀਤੀ 
Published : Feb 12, 2024, 9:27 pm IST
Updated : Feb 12, 2024, 9:27 pm IST
SHARE ARTICLE
Sonia Gandhi
Sonia Gandhi

ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਪੰਜ ਮੌਜੂਦਾ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ।

ਭੋਪਾਲ : ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਨੇ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਰਾਜ ਸਭਾ ’ਚ ਸੂਬੇ ਦੀ ਨੁਮਾਇੰਦਗੀ ਕਰਨ ਦੀ ਅਪੀਲ ਕੀਤੀ ਹੈ। ਸੂਬਾ ਇਕਾਈ ਦੇ ਪ੍ਰਧਾਨ ਜੀਤੂ ਪਟਵਾਰੀ ਨੇ ਸੋਮਵਾਰ ਨੂੰ ਕਿਹਾ ਕਿ ਸੀਨੀਅਰ ਆਗੂ ਕਮਲਨਾਥ ਨੇ ਹਾਲ ਹੀ ’ਚ ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਸੂਬਾ ਇਕਾਈ ਦੀ ਮੰਗ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਸੀ।

ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਕਾਂਗਰਸ ਚਾਹੁੰਦੀ ਹੈ ਕਿ ਸੋਨੀਆ ਜੀ ਰਾਜ ਸਭਾ ’ਚ ਸੂਬੇ ਦੀ ਨੁਮਾਇੰਦਗੀ ਕਰਨ। ਸੂਬੇ ਦੇ ਸਾਰੇ ਸੀਨੀਅਰ ਨੇਤਾ ਅਤੇ ਵਿਧਾਇਕ ਇਸ ਮੰਗ ’ਤੇ ਇਕਮਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਪਾਰਟੀ ਨੂੰ ਲਗਦਾ ਹੈ ਕਿ ਪਿਛਲੇ ਸਮੇਂ ’ਚ ਪ੍ਰਧਾਨ ਮੰਤਰੀ ਦਾ ਅਹੁਦਾ ਰੱਦ ਕਰਨ ਵਾਲੀ ਸੋਨੀਆ ਜੀ ਜੇਕਰ ਮੱਧ ਪ੍ਰਦੇਸ਼ ਤੋਂ ਰਾਜ ਸਭਾ ’ਚ ਜਾਂਦੀ ਹੈ ਤਾਂ ਲੋਕਾਂ ਦੀ ਆਵਾਜ਼ ਮਜ਼ਬੂਤ ਹੋਵੇਗੀ। ਪਟਵਾਰੀ ਨੇ ਇਹ ਵੀ ਕਿਹਾ ਕਿ ਜੇਕਰ ਕਮਲਨਾਥ ਰਾਜ ਸਭਾ ਮੈਂਬਰ ਬਣਨ ਵਿਚ ਦਿਲਚਸਪੀ ਰਖਦੇ ਹਨ ਤਾਂ ਸੂਬਾ ਇਕਾਈ ਉਨ੍ਹਾਂ ਦਾ ਸਮਰਥਨ ਕਰੇਗੀ। 

ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਪੰਜ ਮੌਜੂਦਾ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਨ੍ਹਾਂ ਪੰਜ ਸੀਟਾਂ ਵਿਚੋਂ ਚਾਰ ’ਤੇ ਸੱਤਾਧਾਰੀ ਭਾਜਪਾ ਅਤੇ ਇਕ ’ਤੇ ਵਿਰੋਧੀ ਧਿਰ ਕਾਂਗਰਸ ਦਾ ਕਬਜ਼ਾ ਹੈ। 230 ਮੈਂਬਰੀ ਵਿਧਾਨ ਸਭਾ ’ਚ ਭਾਜਪਾ ਦੇ 163 ਅਤੇ ਕਾਂਗਰਸ ਦੇ 66 ਵਿਧਾਇਕ ਹਨ। ਵਿਧਾਨ ਸਭਾ ’ਚ ਅਪਣੇ ਮੈਂਬਰਾਂ ਦੀ ਤਾਕਤ ਦੇ ਆਧਾਰ ’ਤੇ ਕਾਂਗਰਸ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਇਕ ਸੀਟ ਜਿੱਤ ਸਕਦੀ ਹੈ। ਚੋਣ ਕਮਿਸ਼ਨ ਮੁਤਾਬਕ ਰਾਜ ਸਭਾ ਦੀਆਂ 56 ਸੀਟਾਂ ਲਈ ਦੋ ਸਾਲਾ ਚੋਣਾਂ 27 ਫ਼ਰਵਰੀ ਨੂੰ ਹੋਣਗੀਆਂ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement