CBSE Board Exams: ਸ਼ੂਗਰ ਦੇ ਵਿਦਿਆਰਥੀ ਅਪਣੇ ਨਾਲ ਲਿਜਾ ਸਕਣਗੇ ਦਵਾਈ ਅਤੇ ਖਾਣ-ਪੀਣ ਦਾ ਸਮਾਨ
Published : Feb 12, 2024, 6:04 pm IST
Updated : Feb 12, 2024, 6:04 pm IST
SHARE ARTICLE
Special facilities for diabetic students during CBSE Board Exams
Special facilities for diabetic students during CBSE Board Exams

ਬੋਰਡ ਵਲੋਂ ਦਿਸ਼ਾ-ਨਿਰਦੇਸ਼ ਜਾਰੀ

CBSE Board Exams: ਕੇਂਦਰੀ ਮਾਧਿਅਮ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 'ਚ ਹੁਣ ਕੁੱਝ ਹੀ ਦਿਨ ਬਾਕੀ ਹਨ। ਅਜਿਹੇ 'ਚ ਬੋਰਡ ਨੇ ਪ੍ਰੀਖਿਆਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਬੋਰਡ ਨੇ ਟਾਈਪ-1 ਡਾਇਬਟੀਜ਼ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਵਿਦਿਆਰਥੀ ਅਪਣੇ ਨਾਲ ਦਵਾਈਆਂ ਅਤੇ ਖਾਣ-ਪੀਣ ਦਾ ਸਮਾਨ ਲੈ ਕੇ ਜਾ ਸਕਦੇ ਹਨ। ਸੀਬੀਐਸਈ ਨੇ ਇਸ ਸਬੰਧ ਵਿਚ ਅਪਣੀ ਅਧਿਕਾਰਤ ਵੈੱਬਸਾਈਟ 'ਤੇ ਵੀ ਨਿਰਦੇਸ਼ ਜਾਰੀ ਕੀਤੇ ਹਨ।

ਇਸ ਵਿਚ ਦਸਿਆ ਗਿਆ ਹੈ ਕਿ ਬੋਰਡ ਦੀ ਪ੍ਰੀਖਿਆ ਵਿਚ ਹਾਜ਼ਰ ਹੋਣ ਵਾਲੇ ਸ਼ੂਗਰ ਟਾਈਪ-1 ਤੋਂ ਪੀੜਤ ਵਿਦਿਆਰਥੀ ਮੈਡੀਕਲ ਆਧਾਰ ’ਤੇ ਪ੍ਰੀਖਿਆ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਲੈ ਸਕਦੇ ਹਨ। ਇਹ ਵਿਦਿਆਰਥੀ ਅਪਣੇ ਨਾਲ ਸ਼ੂਗਰ ਦੀ ਦਵਾਈ, ਚਾਕਲੇਟ, ਕੈਂਡੀਜ਼, ਕੇਲਾ, ਸੇਬ, ਸੰਤਰਾ ਵਰਗੇ ਫਲ, ਸਨੈਕ ਜਿਵੇਂ ਸੈਂਡਵਿਚ ਅਤੇ ਅੱਧਾ ਲੀਟਰ ਪਾਣੀ ਦੀ ਪਾਰਦਰਸ਼ੀ ਬੋਤਲ ਰੱਖ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੀਬੀਐਸਈ ਨੇ ਡਾਇਬਟੀਜ਼ ਟਾਈਪ-1 ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਆਉਣ ਵਾਲੀਆਂ ਮੈਡੀਕਲ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਨਾਲ ਹੀ, ਉੱਚ ਪ੍ਰੋਟੀਨ ਵਾਲੀ ਖੁਰਾਕ, ਡਾਕਟਰ ਦੀ ਪਰਚੀ ਅਨੁਸਾਰ ਦਵਾਈਆਂ, ਗਲੂਕੋਮੀਟਰ, ਗਲੂਕੋਜ਼ ਟੈਸਟਿੰਗ ਪੱਟੀਆਂ ਅਤੇ ਇਨਸੁਲਿਨ ਪੰਪ ਲੈ ਕੇ ਜਾਣ ਦੀ ਇਜਾਜ਼ਤ ਦਿਤੀ ਗਈ ਹੈ।

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ ਇਸ ਸਹੂਲਤ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਸ ਲਈ ਪ੍ਰੀਖਿਆ ਕੇਂਦਰ ਨੂੰ ਸੂਚਿਤ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਤੋਂ ਪਹਿਲਾਂ, ਸਬੰਧਤ ਵਿਦਿਆਰਥੀਆਂ ਨੂੰ ਦਸਤਾਵੇਜ਼ਾਂ ਦੇ ਨਾਲ ਸਬੰਧਤ ਸੀਬੀਐਸਈ ਖੇਤਰੀ ਦਫ਼ਤਰ ਵਿਚ ਅਰਜ਼ੀ ਜਮ੍ਹਾ ਕਰਨੀ ਪਵੇਗੀ। ਦੱਸ ਦੇਈਏ ਕਿ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪ੍ਰੈਲ ਤਕ ਹੋਣਗੀਆਂ।

ਸੀਬੀਐਸਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਵਿਦਿਆਰਥੀਆਂ ਲਈ ਹੈ ਜੋ ਇਸ ਬੀਮਾਰੀ ਤੋਂ ਪੀੜਤ ਹਨ। ਇਹ ਫੈਸਲਾ ਹਰ ਵਿਦਿਆਰਥੀ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

 (For more Punjabi news apart from Special facilities for diabetic students during CBSE Board Exams, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement