ਕਾਂਗਰਸ ਦੇ ਆਗੂ ਸੁਜੈ ਵਿਖੇ ਪਾਟਿਲ ਭਾਰਤੀ ਜਨਤਾ ਪਾਰਟੀ ਵਿਚ ਹੋਏ ਸ਼ਾਮਲ
Published : Mar 12, 2019, 4:16 pm IST
Updated : Mar 12, 2019, 4:16 pm IST
SHARE ARTICLE
Congress leader Sujay joins the party in the Bharatiya Janata Party
Congress leader Sujay joins the party in the Bharatiya Janata Party

ਕਾਂਗਰਸ ਦੇ ਸੀਨੀਅਰ ਆਗੂ ਰਾਧਾਕ੍ਰਿਸ਼ਨ ਵਿਖੇ ਪਾਟਿਲ ਦੇ ਪੁੱਤਰ ਸੁਜੈ ਵਿਖੇ.......

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਰਾਧਾਕ੍ਰਿਸ਼ਨ ਵਿਖੇ ਪਾਟਿਲ ਦੇ ਪੁੱਤਰ ਸੁਜੈ ਵਿਖੇ ਪਾਟਿਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਾਧਾਕ੍ਰਿਸ਼ਨ ਮਹਾਰਾਂਸ਼ਟਰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਹਨ। ਸੁਜੈ ਦੱਖਣੀ ਮੁਬੰਈ ਵਿਚ ਇਕ ਸਮਾਗਮ ਵਿਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ਰਾਵਸਾਹੇਬ ਦਾਨਵੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।

sujeSujay Vikhe Patil

ਅਜਿਹਾ ਉਸ ਸਮੇਂ ਹੋਇਆ ਜਦੋਂ ਪ੍ਰਧਾਨ ਮੰਤਰੀ ਨੇ ਰਾਧਾਕ੍ਰਿਸ਼ਨ ਵਿਖੇ ਪਾਟਿਲ ਦੀ ਅਹਿਮਦਨਗਰ ਲੋਕ ਸਭਾ ਸੀਟ ਤੋਂ ਅਪਣੇ ਪੁੱਤਰ ਲਈ ਸ਼ਰਦ ਪਵਾਰ ਦੀ ਬੇਨਤੀ ਨੂੰ ਰੱਦ ਕਰ ਦਿੱਤਾ। ਪਿਛਲੇ ਹਫਤੇ  ਸੂਜੈ ਨੇ ਭਾਜਪਾ ਨੇਤਾ ਗਿਰੀਸ਼ ਮਹਾਜਨ ਨਾਲ ਮੁਲਾਕਾਤ ਕੀਤੀ ਸੀ। ਦਲੀਪ ਗਾਂਧੀ ਅਹਿਮਦ ਨਗਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।

ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਜੈ ਨੇ ਕਿਹਾ, “ ਮੈਂ ਅਪਣੇ ਪਿਤਾ ਦੀ ਇੱਛਾ ਦੇ ਵਿਰੁੱਧ ਫੈਸਲਾ ਕੀਤਾ ਹੈ, ਮੈਨੂੰ ਨਹੀਂ ਪਤਾ ਕਿ ਮੇਰੇ ਮਾਤਾ-ਪਿਤਾ ਇਸ ਫੈਸਲੇ ਦਾ ਸਮਰਥਨ ਕਰਨਗੇ ਜਾਂ ਨਹੀਂ, ਪਰ ਮੈਂ ਭਾਜਪਾ ਵਿਚ ਕੰਮ ਕਰਕੇ ਉਹਨਾਂ ਨੂੰ ਗਰਵ ਬਣਾਉਣ ਦੀ ਕੋਸ਼ਿਸ਼ ਕਰਾਂਗਾ। ਮੁੱਖ ਮੰਤਰੀ ਅਤੇ ਭਾਜਪਾ ਵਿਧਾਇਕਾਂ ਨੇ ਇਸ ਫੈਸਲੇ ’ਤੇ ਪਹੁੰਚਣ ਵਿਚ ਮੇਰੀ ਮਦਦ ਕੀਤੀ।"

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement