
ਮੌਸਮ ਇਕ ਵਾਰ ਫਿਰ ਬਦਲ ਗਿਆ ਹੈ
ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਪਹਾੜਾਂ 'ਤੇ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦਾ ਅਸਰ ਦਿੱਲੀ ਐਨਸੀਆਰ, ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੰਜਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿਚ ਬੀਤੀ ਰਾਤ ਕਈ ਇਲਾਕਿਆਂ ਵਿਚ ਬਾਰਸ਼ ਹੋਈ।
File
ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਲਗਾਤਾਰ ਬਾਰਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਕੁੱਲੂ ਵਿਚ ਪਿਛਲੇ 3 ਦਿਨਾਂ ਤੋਂ ਅਸਮਾਨ ਤੋਂ ਚਿੱਟੀ ਬਾਰਿਸ਼ ਹੋ ਰਹੀ ਹੈ, ਜਿਸ ਨੇ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰ ਦਿੱਤਾ ਹੈ। ਨਿਰੰਤਰ ਮੀਂਹ ਅਤੇ ਬਰਫਬਾਰੀ ਕਾਰਨ ਪਹਾੜੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ।
File
ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੌਜੂਦਾ ਸਥਿਤੀ ਅਜੇ ਜਾਰੀ ਰਹਿ ਸਕਦੀ ਹੈ। ਪਹਾੜੀ ਖੇਤਰਾਂ ਵਿੱਚ ਹੋਰ ਵੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਠੰਡ ਜਾਰੀ ਰਹੇਗੀ, ਜਿਸ ਵਿੱਚ ਮਨਾਲੀ ਅਤੇ ਸ਼ਿਮਲਾ ਸ਼ਾਮਲ ਹਨ।
File
ਲਾਹੌਲ ਅਤੇ ਸਪੀਤੀ ਜ਼ਿਲ੍ਹੇ ਵਿੱਚ ਕੈਲੋਂਗ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ। ਮਸੂਰੀ ਵਿੱਚ ਦੇਰ ਰਾਤ ਤੋਂ ਪਏ ਰਹੇ ਮੀਂਹ, ਮੌਸਮ ਵਿਚ ਵੱਧ ਰਹੀ ਠੰਢ, ਸ਼ਹਿਰ ਵਿੱਚ ਸੈਲਾਨੀਆਂ ਲਈ ਮੁਸ਼ਕਿਲਾਂ ਵਧੀਆਂ, ਮੀਂਹ ਕਾਰਨ ਸੈਲਾਨੀ ਘੂਮਣ ਵਿੱਚ ਅਸਮਰਥ, ਮੀਂਹ ਨਾਲ ਸਥਾਨਕ ਵਸਨੀਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਰਨ।
File
ਇਸ ਤੋਂ ਪਹਿਲਾਂ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਇੱਥੇ ਪਹਾੜੀ ਇਲਾਕਿਆਂ ਵਿੱਚ ਬਾਰਸ਼ ਅਤੇ ਦਰਮਿਆਨੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਇਸ ਲਈ ਇੱਕ ਜਾਂ ਦੋ ਦਿਨ ਠੰਢ ਪੈ ਸਕਦੀ ਹੈ। ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪ੍ਰਮੁੱਖ ਸੈਰ-ਸਪਾਟਾ ਸਥਾਨ ਜਿਵੇਂ ਕਿ ਸ਼ਿਮਲਾ, ਨਰਕੰਦਾ, ਕੁਫਰੀ, ਮਨਾਲੀ ਅਤੇ ਡਲਹੌਜ਼ੀ ਜੋ ਪਹਾੜਾਂ ਦੇ ਵਿਚਕਾਰ ਸਥਿਤ ਹਨ, ਵਿਚ 12 ਤੋਂ 13 ਮਾਰਚ ਦੇ ਵਿਚਕਾਰ ਬਰਫਬਾਰੀ ਹੋ ਸਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।