6 ਸੂਬਿਆਂ ’ਚ ਕੋਰੋਨਾ ਵਾਇਰਸ ਦੇ 85% ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ : ਸਿਹਤ ਮੰਤਰਾਲਾ
Published : Mar 12, 2021, 9:52 pm IST
Updated : Mar 12, 2021, 9:52 pm IST
SHARE ARTICLE
Corona virus
Corona virus

ਪਿਛਲੇ 24 ਘੰਟਿਆਂ ਵਿਚ ਪੰਜਾਬ ’ਚ ਕੋਰੋਨਾ ਕਾਰਨ 18 ਮੌਤਾਂ  

ਨਵੀਂ ਦਿੱਲੀ : ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ ਵਿਚ ਕੋਵਿਡ-19 ਦੇ ਰੋਜ਼ਾਨਾ ਮਾਮਲਿਆਂ ਵਿਚ ਵਾਧਾ ਹੋਇਆ ਹੈ ਅਤੇ ਇਨ੍ਹਾਂ ਰਾਜਾਂ ਵਿਚ 85.6% ਨਵੇਂ ਕੇਸ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਮੰਤਰਾਲੇ ਨੇ ਕਿਹਾ ਕਿ ਭਾਰਤ ਵਿਚ ਕੋਵਿਡ -19 ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 1,97,237 ਹੋ ਗਈ ਹੈ ਅਤੇ ਇਹ ਭਾਰਤ ਵਿਚ ਕੁਲ ਲਾਗ ਦਾ 1.74% ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ਵਿਚ ਦਾਖ਼ਲ ਮਰੀਜ਼ਾਂ ਦੀ ਕੁਲ ਗਿਣਤੀ ਵਿਚ ਪੰਜ ਰਾਜਾਂ ਦਾ ਹਿੱਸਾ 82.96 ਫ਼ੀ ਸਦੀ ਹੈ। ਭਾਰਤ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਕੁਲ ਗਿਣਤੀ ਦਾ 71.69 ਫ਼ੀ ਸਦੀ ਦੋ ਰਾਜਾਂ ਮਹਾਰਾਸ਼ਟਰ ਅਤੇ ਕੇਰਲ ਵਿਚ ਹੈ। 

Corona virusCorona virus

ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 23,285 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿਚ ਸੱਭ ਤੋਂ ਵੱਧ 14,317 ਨਵੇਂ ਕੇਸ ਦਰਜ ਹੋਏ (ਰੋਜ਼ਾਨਾ ਨਵੇਂ ਕੇਸਾਂ ਵਿਚ 61.48%)। ਕੇਰਲ ਵਿਚ 2133 ਅਤੇ ਪੰਜਾਬ ਵਿਚ 1305 ਨਵੇਂ ਕੇਸ ਸਾਹਮਣੇ ਆਏ ਹਨ। ਕੇਂਦਰ ਸਰਕਾਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਖ਼ਾਸ ਕਰ ਕੇ ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੰਪਰਕ ਵਿਚ ਹੈ ਜਿਥੇ ਨਵੇਂ ਕੇਸਾਂ ਅਤੇ ਉਪ-ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ।

Corona virusCorona virus

ਕੇਂਦਰ ਸਰਕਾਰ ਨਿਯਮਤ ਤੌਰ ’ਤੇ ਕੋਵਿਡ-19 ਸੀਮਤ ਖੇਤਰਾਂ ਅਤੇ ਜਨਤਕ ਸਿਹਤ ਦੇ ਉਪਾਵਾਂ ਦੀ ਸਮੀਖਿਆ ਕਰ ਰਹੀ ਹੈ। ਕੇਂਦਰ ਨੇ ਹਾਲ ਹੀ ਵਿਚ ਕੋਵਿਡ -19 ਦੇ ਕੰਟੋਰਲ ਅਤੇ ਰੋਕਥਾਮ ਉਪਾਵਾਂ ਦਾ ਸਮਰਥਨ ਕਰਨ ਲਈ ਮਹਾਰਾਸ਼ਟਰ ਅਤੇ ਪੰਜਾਬ ਵਿਚ ਇਕ ਉੱਚ ਪਧਰੀ ਜਨਤਕ ਸਿਹਤ ਟੀਮ ਭੇਜੀ ਹੈ। ਕੇਂਦਰ ਸਰਕਾਰ ਨੇ ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲਨਾਡੂ, ਪਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਲਈ ਇਕ ਉੱਚ ਪਧਰੀ ਟੀਮ ਤਾਇਨਾਤ ਕੀਤੀ ਸੀ ਤਾਂ ਜੋ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ ਪੀੜਤ 15,157 ਵਿਅਕਤੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿਤੀ ਗਈ ਹੈ, ਜਿਸ ਨਾਲ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁਲ ਗਿਣਤੀ 1,09,53,303 ਹੋ ਗਈ ਹੈ। 

Corona VirusCorona Virus

ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ 24 ਘੰਟਿਆਂ ਵਿਚ 117 ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ ਹੈ। ਛੇ ਮੌਤਾਂ ਨਵੀਂਆਂ ਮੌਤਾਂ ਵਿਚ 82.91% ਹਨ। ਪਿਛਲੇ 24 ਘੰਟਿਆਂ ਵਿਚ ਮਹਾਰਾਸ਼ਟਰ ਵਿਚ ਇਨਫੈਕਸ਼ਨ ਕਾਰਨ ਸੱਭ ਤੋਂ ਵੱਧ 57 ਮੌਤਾਂ ਦਰਜ ਕੀਤੀਆਂ ਗਈਆਂ, ਜਦਕਿ ਪੰਜਾਬ ਵਿਚ 18 ਅਤੇ ਕੇਰਲ ਵਿਚ 13 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਟੀਮਾਂ ਦੀ ਰੀਪੋਰਟ ਨੂੰ ਸੂਬਿਆਂ ਨਾਲ ਸਾਂਝਾ ਕੀਤਾ ਹੈ।

Corona Virus Corona Virus

ਇਸ ਤੋਂ ਬਾਅਦ, ਕੇਂਦਰੀ ਸਿਹਤ ਮੰਤਰਾਲੇ ਚੁਕੇ ਕਦਮਾਂ ਅਤੇ ਪਾਲਣਾ ਦੀ ਨਿਗਰਾਨੀ ਕਰ ਰਿਹਾ ਹੈ। ਪ੍ਰਾਪਤ ਰੀਪੋਰਟ ਅਨੁਸਾਰ ਸ਼ੁਕਰਵਾਰ ਸਵੇਰੇ ਸੱਤ ਵਜੇ ਤਕ 4,87,919 ਸੈਸ਼ਨ ਦੌਰਾਨ ਹੁਣ ਤਕ 2.61 ਕਰੋੜ ਕੋਵਿਡ -19 ਟੀਕੇ ਦੀਆਂ ਖੁਰਾਕਾਂ ਲੋਕਾਂ ਨੂੰ ਦਿਤੀਆਂ ਜਾ ਚੁਕੀਆਂ ਹਨ। ਟੀਕਾਕਰਨ ਮੁਹਿੰਮ (11 ਮਾਰਚ, 2021) ਦੇ 55ਵੇਂ ਦਿਨ, 4,80,740 ਟੀਕੇ ਦੀਆਂ ਖੁਰਾਕਾਂ ਦਿਤੀਆਂ ਗਈਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement