ਕਿਸਾਨਾਂ ਆਗੂਆਂ ਨੇ ਵੋਟਰਾਂ ਨੂੰ ਭਾਜਪਾ ਖਿਲਾਫ਼ ਲਾਮਬੰਦ ਕਰਨ ਲਈ ਪੱਛਮੀ ਬੰਗਾਲ ਵਿਚ ਖੋਲ੍ਹਿਆ ਮੋਰਚਾ
Published : Mar 12, 2021, 7:56 pm IST
Updated : Mar 12, 2021, 7:57 pm IST
SHARE ARTICLE
Balbir Rajewal
Balbir Rajewal

ਗੁਜਰਾਤੀਆਂ ਦਾ ਦੇਸ਼ ਦੀ ਆਜ਼ਾਦੀ ਵਿਚ ਹਿੱਸਾ ਆਟੇ ਵਿਚ ਲੂਣ ਬਰਾਬਰ ਹੈ : ਰਾਜੇਵਾਲ

ਕੋਲਕਾਤਾ : ਦਿੱਲੀ ਬਾਰਡਰਾਂ 'ਤੇ ਸਰਕਾਰ ਨਾਲ 3 ਮਹੀਨਿਆਂ ਤੋਂ ਵੱਧ ਸਮੇਂ ਤਕ ਆਢਾ ਲਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹੁਣ ਦਿੱਲੀ ਮੋਰਚੇ ਦੇ ਨਾਲ-ਨਾਲ ਚੋਣਾਂ ਵਾਲੇ ਪੰਜ ਸੂਬਿਆਂ ਵਿਚ ਵੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਤਹਿਤ ਅੱਜ ਕਿਸਾਨ ਆਗੂਆਂ ਨੇ ਪੱਛਮੀ ਬੰਗਾਲ ਪਹੁੰਚ ਕੇ ਸਰਕਾਰ ਖਿਲਾਫ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਬੰਗਾਲ ਪਹੁੰਚੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨੀ ਸੰਘਰਸ਼ ਦੀ ਤੁਲਨਾ ਅਜ਼ਾਦੀ ਸੰਗਰਾਮ ਨਾਲ ਕਰਦਿਆਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਜਿੱਥੇ ਪੰਜਾਬੀਆਂ ਅਤੇ ਬੰਗਾਲੀਆਂ ਨੇ ਅਹਿਮ ਯੋਗਦਾਨ ਪਾਇਆ ਸੀ, ਉਥੇ ਹੀ ਦੇਸ਼ ਵੰਡ ਸਮੇਂ ਅਤੇ ਬਾਅਦ ਵਿਚ ਨੁਕਸਾਨ ਵੀ ਇਨ੍ਹਾਂ ਦੋਵਾਂ ਸੂਬਿਆਂ ਨੂੰ ਹੀ ਵਧੇਰੇ ਉਠਾਉਣਾ ਪਿਆ ਹੈ। 

Balbir Singh RajewalBalbir Singh Rajewal

ਦੇਸ਼ ਵੰਡ ਸਮੇਂ ਪੰਜਾਬ ਦੇ ਪੱਛਮੀ ਹਿੱਸੇ ਨੂੰ ਵੰਡ ਕੇ ਪਾਕਿਸਤਾਨ ਹਵਾਲੇ ਕਰ ਦਿੱਤਾ ਗਿਆ ਅਤੇ ਬੰਗਾਲ ਦਾ ਇਕ ਹਿੱਸਾ ਬੰਗਲਾਦੇਸ਼ ਵਿਚ ਚਲਾ ਗਿਆ। ਆਜ਼ਾਦੀ ਤੋਂ ਬਾਅਦ ਦੀਆਂ ਕੇਂਦਰ ਵਿਚ ਰਹੀਆਂ ਸਰਕਾਰਾਂ ਦਾ ਵਤੀਰਾ ਇਨ੍ਹਾਂ ਦੋਵਾਂ ਸੂਬਿਆਂ ਨਾਲ ਵਿਤਕਰੇ ਭਰਿਆ ਰਿਹਾ ਹੈ ਜੋ ਅੱਜ ਵੀ ਜਾਰੀ ਹੈ। ਚੱਲ ਰਹੇ ਖੇਤੀ ਕਾਨੂੰਨਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਬਣਾਏ ਹਨ। ਸਰਕਾਰ ਨੇ ਇਹ ਕਾਨੂੰਨ ਰਾਜ ਸਭਾ 'ਚ ਬਹੁਮਤ ਨਾ ਹੋਣ ਦੇ ਬਾਵਜੂਦ ਧੱਕੇ ਨਾਲ ਪਾਸ ਕਰਵਾਏ ਜਿਸ ਤੋਂ ਬਾਅਦ ਇਨ੍ਹਾਂ ਖਿਲਾਫ਼ ਲੰਬੇ ਸਮੇਂ ਤੱਕ ਪੰਜਾਬ 'ਚ ਸੰਘਰਸ਼ ਚੱਲਿਆਂ। 

Balbir Singh RajewalBalbir Singh Rajewal

ਇਸ ਦੇ ਵਿਰੋਧ ਵਿਚ ਕਿਸਾਨਾਂ ਨੇ ਰੇਲ ਗੱਡੀਆਂ ਰੋਕੀਆਂ ਪਰ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ। ਇਸ ਤੋਂ ਬਾਅਦ ਕਿਸਾਨਾਂ ਨੇ ਮਜ਼ਬੂਰਨ ਦਿੱਲੀ ਵੱਲ ਕੂਚ ਕੀਤਾ ਜਿਸ ਦੇ ਤਹਿਤ 26 ਤੇ 27 ਨਵੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਕਿਸਾਨਾਂ ਨੇ ਰੈਲੀ ਕਰਨ ਦਾ ਪ੍ਰੋਗਰਾਮ ਬਣਾਇਆ ਪਰ ਕੇਂਦਰ ਸਰਕਾਰ ਨੇ ਇਸ ਦੀ ਵੀ ਇਜ਼ਾਜਤ ਨਹੀਂ ਦਿੱਤੀ। ਕਿਸਾਨਾਂ ਦੇ ਦਿੱਲੀ ਵੱਲ ਕੂਚ ਦੌਰਾਨ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਟਿੰਗ ਕੀਤੀ, ਸੜਕਾਂ ਖੋਦ ਦਿੱਤੀਆਂ ਪਰ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਯਤਨਾਂ ਸਦਕਾ ਹਰਿਆਣਾ ਦੇ ਕਿਸਾਨਾਂ ਦਾ ਜਨ ਸੈਲਾਬ ਉਮੜ ਆਇਆ ਤੇ ਰੋਕਾਂ ਪਾਰ ਕਰਕੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਆ ਬੈਠੇ। 

Balbir Singh RajewalBalbir Singh Rajewal

ਬਾਅਦ ਵਿਚ ਯੂਪੀ, ਉਤਰਾਖੰਡ ਤੇ ਰਾਜਸਥਾਨ ਦੇ ਕਿਸਾਨ ਵੀ ਮੋਰਚੇ ਵਿਚ ਸ਼ਾਮਲ ਹੋ ਗਏ ਅਤੇ ਅੱਜ ਅਨੇਕਾਂ ਪੜਾਵਾਂ ਵਿਚ ਲੰਘਦਾ ਹੋਇਆ ਇਹ ਸੰਘਰਸ਼ ਦੇਸ਼-ਵਿਆਪੀ ਰੂਪ ਧਾਰਨ ਕਰ ਚੁੱਕਾ ਹੈ। ਇਸ ਦੇ ਬਾਵਜੂਦ ਵੀ ਸਰਕਾਰ ਅੰਦੋਲਨ ਨੂੰ ਅਣਗੌਲਿਆ ਕਰ ਪੰਜ ਰਾਜਾਂ ਦੀਆਂ ਚੋਣਾਂ ਜਿੱਤਣ ਦੇ ਖਵਾਬ ਪਾਲੀ ਬੈਠੀ ਹੈ। ਇਸ ਲਈ ਸਾਡੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੰਗਾਲ ਦੇ ਵੋਟਰਾਂ ਨੂੰ ਇਹੋ ਅਪੀਲ ਹੈ ਕਿ ਮੋਦੀ ਦੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਕੇ ਭੇਜਿਆ ਜਾਵੇ।

 Balbir Singh RajewalBalbir Singh Rajewal

ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬੀਆਂ ਤੇ ਬੰਗਾਲੀਆਂ  ਦੀਆਂ ਦੇਸ਼  ਦੀ ਆਜ਼ਾਦੀ ਵਿਚ ਦਿੱਤੀਆਂ ਕੁਰਬਾਨੀਆਂ ਦੀ ਜ਼ਿਕਰ ਕਰਦਿਆਂ ਕਿਹਾ ਕਿ ਗਾਂਧੀ ਜੀ ਤੋਂ ਬਿਨਾਂ ਕਿਸੇ ਵੀ ਗੁਜਰਾਤੀ ਨੇ ਦੇਸ਼ ਦੀ ਆਜ਼ਾਦੀ ਵਿਚ ਹਿੱਸਾ ਨਹੀਂ ਪਾਇਆ। ਗੁਜਰਾਤੀਆਂ ਨੂੰ ਵਪਾਰੀਆਂ ਦੀ ਕੌਮ ਦਸਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਦਾ ਮੋਟਾ ਪੈਸਾ ਲੈ ਕੇ ਦੌੜਨ ਵਾਲੇ ਸਾਰੇ ਗੁਜਰਾਤੀ ਹਨ ਅਤੇ ਦੇਸ਼ ਦੇ ਸਰਮਾਏ ਅਤੇ ਲੋਕਾਂ ਦੇ ਹੱਕਾਂ 'ਤੇ ਡਾਕੇ ਮਾਰਨ ਵਾਲੇ ਵੀ ਗੁਜਰਾਤੀ ਹੀ ਹਨ। ਇਸ ਲਈ ਇਨ੍ਹਾਂ ਨੂੰ ਚੋਣਾਂ ਵਿਚ ਕਰਾਰੀ ਹਾਰ ਦੇ ਕੇ ਸਬਕ ਸਿਖਾਉਣਾ ਸਮੇਂ ਦੀ ਮੰਗ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement