
ਕਿਸਾਨ ਆਗੂਆਂ ਦਾ ਐਲਾਨ, ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ
ਕੋਲਕਾਤਾ: ਦਿੱਲੀ ਦੇ ਬਾਰਡਰਾਂ 'ਤੇ ਤਿੰਨ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅਣਗੌਲਿਆ ਕਰਦਿਆਂ ਕੇਂਦਰ ਸਰਕਾਰ ਨੇ ਪੰਜ ਸੂਬਿਆਂ ਚੋਣਾਂ ਵੱਲ ਧਿਆਨ ਕੇਂਦਰਿਤ ਕਰ ਲਿਆ ਹੈ। ਸਰਕਾਰ ਦੇ ਇਰਾਦਿਆਂ ਨੂੰ ਭਾਪਦਿਆਂ ਕਿਸਾਨ ਜਥੇਬੰਦੀਆਂ ਨੇ ਵੀ ਅੰਦੋਲਨ ਦੀਆਂ ਮੁਹਾਰਾਂ ਚੋਣਾਂ ਵਾਲੇ ਸੂਬਿਆਂ ਵੱਲ ਮੋੜ ਲਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਭਾਜਪਾ ਨੂੰ ਚੋਣਾਂ ਵਿਚ ਨੁਕਸਾਨ ਪਹੁੰਚਾਉਂਣ ਲਈ ਪੱਛਮੀ ਬੰਗਾਲ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
Kisan Unions
ਇਸੇ ਤਹਿਤ ਅੱਜ ਕਿਸਾਨ ਆਗੂ ਪੱਛਮੀ ਬੰਗਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਡੇ ਐਲਾਨ ਕੀਤੇ ਹਨ। ਪੱਛਮੀ ਬੰਗਾਲ ਪਹੁੰਚੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ ਪਰ ਬੰਗਾਲ ਚੋਣਾਂ ਵਿੱਚ ਜੇ ਭਾਜਪਾ ਹਾਰ ਜਾਂਦੀ ਹੈ, ਤਾਂ ਉਸ ਦਾ ਘਮੰਡ ਟੁੱਟ ਜਾਵੇਗਾ ਤੇ ਫਿਰ ਕਿਸਾਨਾਂ ਦੀ ਮੰਨੀ ਜਾਵੇਗੀ।
Our Farm Leaders to Start Campaigning Under the Slogan 'No Vote To BJP' for the appraoching Assembly Elections in West Bengal.
— Kisan Ekta Morcha (@Kisanektamorcha) March 12, 2021
We urge people to stand against the party who brought in the Anti-Farmer Laws. #NoVoteToBJP pic.twitter.com/5YzByW4TK3
ਕਿਸਾਨ ਏਕਤਾ ਮੋਰਚਾ ਨੇ ਆਪਣੇ ਟਵੀਟ ਰਾਹੀਂ ਦੱਸਿਆ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਨੋ ਵੋਟ ਟੂ ਬੀਜੇਪੀ’ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਾਡੀ ਲੋਕਾਂ ਨੂੰ ਅਪੀਲ ਹੈ ਕਿ ਉਹ ਉਸ ਪਾਰਟੀ ਵਿਰੁੱਧ ਡਟਣ, ਜੋ ਕਿਸਾਨ ਵਿਰੋਧੀ ਕਾਨੂੰਨ ਲਿਆਉਂਦੀ ਹੈ। ਕਿਸਾਨ ਜਥੇਬੰਦੀਆਂ ਨੇ 26 ਮਾਰਚ ਨੂੰ ਆਪਣੇ ਅੰਦੋਲਨ ਦੇ ਚਾਰ ਮਹੀਨੇ ਮੁਕੰਮਲ ਹੋਣ ਮੌਕੇ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ 28 ਮਾਰਚ ਨੂੰ ‘ਹੋਲਿਕਾ ਦਹਿਨ’ ਮੌਕੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਵੀ ਫ਼ੈਸਲਾ ਲਿਆ ਗਿਆ ਹੈ।
Farmers Protest
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਪਹਿਲਾਂ ਕਿਹਾ ਸੀ ਕਿ ਕਿਸਾਨ ਤੇ ਟ੍ਰੇਡ ਯੂਨੀਅਨਾਂ ਮਿਲ ਕੇ 15 ਮਾਰਚ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਤੇ ਨਿਜੀਕਰਨ ਵਿਰੁੱਧ ਪ੍ਰਦਰਸ਼ਨ ਕਰਨਗੇ। ਇਸ ਮੌਕੇ ਡੀਜ਼ਲ, ਪੈਟਰੋਲ ਤੇ ਐੱਲਪੀਜੀ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ਿਲ੍ਹਾ ਅਧਿਕਾਰੀਆਂ ਨੂੰ ਯਾਦ ਪੱਤਰ ਦਿੱਤੇ ਜਾਣਗੇ। ਨਿਜੀਕਰਣ ਵਿਰੁੱਧ ਸਮੁੱਚੇ ਦੇਸ਼ ਵਿਚ ਰੇਲਵੇ ਸਟੇਸ਼ਨਾਂ 'ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।