
ਖ਼ਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਫਰੀਦਬਾਦ- ਹਰਿਆਣਾ ਦੇ ਫਰੀਦਾਬਾਦ 'ਚ ਕੈਮੀਕਲ ਤਿਆਰ ਕਰਨ ਵਾਲੀ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਇਹ ਅੱਗ ਗੈਸ ਸਿਲੰਡਰ ਦੇ ਫਟਣ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿਚ ਜੁਟ ਗਈਆਂ। ਖ਼ਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।