ਪੰਜਾਬ ਵਿਚ ਵਾਹਨਾਂ ‘ਤੇ ਟੈਕਸ ਵਧਾਉਣ ਦੀ ਕੋਈ ਤਜਵੀਜ਼ ਨਹੀਂ
Published : Mar 12, 2021, 4:03 pm IST
Updated : Mar 12, 2021, 4:07 pm IST
SHARE ARTICLE
tax
tax

ਇਸ ਬਿੱਲ ਅਨੁਸਾਰ ਫੀਸਾਂ ਵਧਾਉਣ ਦੀ ਵੱਧ ਤੋਂ ਵੱਧ ਦਰ ਤੈਅ ਕਰ ਦਿੱਤੀ ਗਈ ਹੈ ਜਿਸ ਦਾ ਜ਼ਿਕਰ ਉਸ ਬਿੱਲ ਵਿਚ ਕੀਤਾ ਗਿਆ ਹੈ ਨਾ ਕਿ ਇਹ ਫੀਸ ਲਾਗੂ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਵਿਚ ਵਾਹਨਾਂ ‘ਤੇ ਟੈਕਸ ਵਧਾਉਣ ਦੀ ਹਾਲ ਦੀ ਘੜੀ ਸਰਕਾਰ ਦੀ ਕੋਈ ਤਜਵੀਜ਼ ਨਹੀਂ ਹੈ ਅਤੇ ਜੋ ਦਰਾਂ 12 ਫਰਵਰੀ, 2021 ਨੂੰ ਇਕ ਨੋਟੀਫਿਕੇਸ਼ਨ ਰਾਹੀਂ ਜਾਰੀ ਕੀਤੀਆਂ ਗਈਆਂ ਸਨ, ਸੂਬੇ ਵਿਚ ਉਹੀ ਲਾਗੂ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਇਕ ਬਿੱਲ ਦੀ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ (ਸੋਧ) ਬਿੱਲ, 2021 ਪਾਸ ਕੀਤਾ ਗਿਆ ਹੈ ਜਿਸ ਅਨੁਸਾਰ ਪੰਜਾਬ ਸਰਕਾਰ ਹੁਣ ਆਪਣੇ ਪੱਧਰ ‘ਤੇ ਫੀਸਾਂ ਵਧਾ ਜਾਂ ਘਟਾ ਸਕਦੀ ਹੈ ਅਤੇ ਇਸ ਮਕਸਦ ਲਈ ਵਿਧਾਨ ਸਭਾ ਵਿਚ ਬਿੱਲ ਲਿਆਉਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਬਿੱਲ ਅਨੁਸਾਰ ਫੀਸਾਂ ਵਧਾਉਣ ਦੀ ਵੱਧ ਤੋਂ ਵੱਧ ਦਰ ਤੈਅ ਕਰ ਦਿੱਤੀ ਗਈ ਹੈ ਜਿਸ ਦਾ ਜ਼ਿਕਰ ਉਸ ਬਿੱਲ ਵਿਚ ਕੀਤਾ ਗਿਆ ਹੈ ਨਾ ਕਿ ਇਹ ਫੀਸ ਲਾਗੂ ਕੀਤੀ ਗਈ ਹੈ।

delhi traffic

ਇਸ ਸਬੰਧੀ ਸਪੱਸ਼ਟੀਕਰਨ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸਮੇਂ ਨਿੱਜੀ ਵਾਹਨਾਂ ਦੀ ਕੀਮਤ ਦੇ ਹਿਸਾਬ ਨਾਲ ਟੈਕਸ ਦਰ 7 ਤੋਂ 11 ਫੀਸਦੀ ਹੈ ਅਤੇ ਇਸ ਵਿਚ ਕੋਈ ਵਾਧਾ ਨਾ ਤਾਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਤਜਵੀਜ਼ ਹੈ। 12 ਫਰਵਰੀ, 2021 ਦੇ ਨੋਟੀਫਿਕੇਸ਼ਨ ਅਨੁਸਾਰ ਜੇਕਰ ਕਿਸੇ ਨਿੱਜੀ ਮੋਟਰ ਸਾਈਕਲ ਦੀ ਕੀਮਤ ਇਕ ਲੱਖ ਰੁਪਏ ਤੋਂ ਘੱਟ ਹੈ ਤਾਂ ਇਸ ‘ਤੇ 7 ਫੀਸਦੀ ਟੈਕਸ ਅਤੇ ਕੀਮਤ ਇਕ ਲੱਖ ਤੋਂ ਜ਼ਿਆਦਾ ਹੋਣ ‘ਤੇ 9 ਫੀਸਦੀ ਟੈਕਸ ਲਿਆ ਜਾ ਰਿਹਾ ਹੈ। ਇਸੇ ਪ੍ਰਕਾਰ ਨਿੱਜੀ ਕਾਰ ਜਿਸਦੀ ਕੀਮਤ 15 ਲੱਖ ਰੁਪਏ ਤੱਕ ਹੈ, ਲਈ 9 ਫੀਸਦੀ ਟੈਕਸ ਅਤੇ 15 ਲੱਖ ਰੁਪਏ ਤੋਂ ਜ਼ਿਆਦਾ ਕੀਮਤ ਦੀ ਨਿੱਜੀ ਕਾਰ ਉੱਤੇ 11 ਫੀਸਦੀ ਟੈਕਸ ਲਿਆ ਜਾ ਰਿਹਾ ਹੈ। ਇਨ੍ਹਾਂ ਦਰਾਂ ਵਿਚ ਕਿਸੇ ਪ੍ਰਕਾਰ ਦਾ ਕੋਈ ਵਾਧਾ ਨਾ ਤਾਂ ਕੀਤਾ ਗਿਆ ਹੈ ਨਾ ਹੀ ਤਜਵੀਜ਼ਤ ਹੈ।

transporttransport

ਸੋਸ਼ਲ ਮੀਡੀਆ ‘ਤੇ ਜੋ ਸੂਚਨਾਵਾਂ ਟੈਕਸ ਵਧਾਉਣ ਦੀਆਂ ਫੈਲਾਈਆਂ ਜਾ ਰਹੀਆਂ ਹਨ ਉਹ ਤੱਥਰਹਿਤ ਹਨ।   ਬਿੱਲ ਦੀ ਗਲਤ ਵਿਆਖਿਆ ਨਾਲ ਲੋਕਾਂ ਵਿਚ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ। ਬਿੱਲ ਦਾ ਹਵਾਲਾ ਦੇ ਕੇ ਜੋ ਕਿਹਾ ਜਾ ਰਿਹਾ ਹੈ ਕਿ ਨਿੱਜੀ ਵਾਹਨਾਂ ‘ਤੇ ਟੈਕਸ ਵਧਾ ਕੇ 20 ਫੀਸਦੀ ਕਰ ਦਿੱਤਾ ਗਿਆ ਹੈ ਉਹ ਸਿਰਫ ‘ਫੀਸਾਂ ਵਧਾਉਣ ਦੀ ਵੱਧ ਤੋਂ ਵੱਧ ਦਰ’ ਹੈ ਨਾ ਕਿ ਇਸ ਨੂੰ ਲਾਗੂ ਕੀਤਾ ਗਿਆ ਹੈ। ਇਸ ਬਿੱਲ ਮੁਤਾਬਿਕ ਪੰਜਾਬ ਸਰਕਾਰ ਆਪਣੇ ਪੱਧਰ ‘ਤੇ (ਜੇਕਰ ਉਹ ਚਾਹੇ ਤਾਂ) ਵਿਧਾਨ ਸਭਾ ਵਿਚ ਬਿਨਾਂ ਬਿੱਲ ਲਿਆਂਦੇ ਇਕ ਹੱਦ ਤੱਕ (ਜਿਸਦਾ ਵਿਸਥਾਰ ਬਿੱਲ ਵਿਚ ਦਿੱਤਾ ਗਿਆ ਹੈ) ਫੀਸ ਵਧਾ ਜਾਂ ਘਟਾ ਸਕਦੀ ਹੈ। ਜਿਵੇਂ ਕਿ ਗੈਰ ਟਰਾਂਸਪੋਰਟ ਵਾਹਨਾਂ (ਨਿੱਜੀ ਕਾਰਾਂ, ਮੋਟਰਸਾਈਕਲ) `ਤੇ ਵੱਧ ਤੋਂ ਵੱਧ 20 ਫੀਸਦੀ ਤੱਕ ਟੈਕਸ ਲੈ ਸਕਦੀ ਹੈ ਪਰ ਮੌਜੂਦਾ ਸਮੇਂ ਇਹ ਫੀਸ 12 ਫਰਵਰੀ, 2021 ਦੇ ਨੋਟੀਫਿਕੇਸ਼ਨ ਅਨੁਸਾਰ ਹੀ ਲਈ ਜਾ ਰਹੀ ਹੈ।

ਬਿੱਲ ਦਾ ਮਕਸਦ ਸਿਰਫ ਏਨਾ ਹੈ ਕਿ ਭਵਿੱਖ ਵਿਚ ਜੇਕਰ ਸਰਕਾਰ ਚਾਹੇ ਤਾਂ ਯੋਗ ਅਥਾਰਟੀ ਤੋਂ ਆਗਿਆ ਲੈ ਕੇ ਆਪਣੇ ਪੱਧਰ `ਤੇ ਨੋਟੀਫਿਕੇਸ਼ਨ ਰਾਹੀਂ ਵਾਧਾ ਜਾਂ ਘਾਟਾ ਕਰ ਸਕਦੀ ਹੈ। ਇਸ ਲਈ ਵਿਧਾਨ ਸਭਾ ਵਿਚ ਦੋਬਾਰਾ ਬਿੱਲ ਲਿਆਉਣ ਦੀ ਜ਼ਰੂਰਤ ਨਹੀਂ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਸਾਰੇ ਟੈਕਸ ਪਹਿਲਾਂ ਵਾਲੇ ਹੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement