
ਕੇਜਰੀਵਾਲ ਨੇ ਘਟਨਾ 'ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ- ਦਿੱਲੀ 'ਚ ਬੀਤੀ ਰਾਤ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ 'ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ 60 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ।
Arvind Kejriwal
ਅੱਗ ਦੀ ਲਪੇਟ 'ਚ ਆਏ ਸਾਰੇ 7 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।
Arvind Kejriwal
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਬੀਤੀ ਰਾਤ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ 'ਚ ਅੱਗ ਲੱਗਣ ਦੀ ਘਟਨਾ ਬਾਰੇ ਸੁਣ ਕੇ ਬਹੁਤ ਦੁਖ ਹੋਇਆ, ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਗ਼ਰੀਬ ਬੜੀ ਮਿਹਨਤ ਨਾਲ ਆਪਣਾ ਆਸਰਾ ਬਣਾਉਂਦੇ ਹਨ। ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜਿਨ੍ਹਾਂ ਦੇ ਘਰ ਸੜ ਗਏ ਹਨ ਉਨ੍ਹਾਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ।
Arvind Kejriwal
गोकुलपुरी में आग की घटना बेहद दुखद। घटनास्थल पर पहुँचकर पीड़ितों से मिला, इस हादसे में कई लोगों ने अपने घर और अपनों को खो दिया।
— Arvind Kejriwal (@ArvindKejriwal) March 12, 2022
सरकार मृतकों के परिवारों को 10 लाख रुपए, मृतक बच्चों के परिवार वालों को 5 लाख रुपए और जिनका आशियाना जला है उन्हें 25,000 रुपए देगी। pic.twitter.com/kbUAkmezfN