
ਪੁਲਿਸ ਨੇ ਇੱਕ ਮੁਲਜ਼ਮ ਨੂੰ ਵੀ ਕੀਤਾ ਗ੍ਰਿਫ਼ਤਾਰ
ਗੁਹਾਟੀ: ਆਸਾਮ ਦੇ ਕਾਰਬੀ ਆਂਗਲੌਂਗ ਜ਼ਿਲੇ 'ਚ ਐਤਵਾਰ ਨੂੰ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ ਅਤੇ ਇਸ ਸਬੰਧ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ।
ਇਹ ਵੀ ਪੜ੍ਹੋ: ਏਅਰ ਇੰਡੀਆ ਦੀ ਫਲਾਈਟ 'ਚ ਸਿਰਫਿਰੇ ਨੇ ਮਚਾਇਆ ਹੰਗਾਮਾ, ਟਾਇਲਟ 'ਚ ਪੀਤੀ ਸਿਗਰਟ
ਬੋਕਾਜਨ ਉਪਮੰਡਲ ਪੁਲਿਸ ਅਧਿਕਾਰੀ ਜੌਹਨ ਦਾਸ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਖਟਖਤੀ ਖੇਤਰ 'ਚ ਨਾਕਾਬੰਦੀ ਕਰਕੇ ਦੀਮਾਪੁਰ ਵੱਲੋਂ ਆ ਰਹੇ ਇਕ ਵਾਹਨ ਨੂੰ ਰੋਕਿਆ।
ਇਹ ਵੀ ਪੜ੍ਹੋ: "ਮੇਰੇ ਪਤੀ ਨੇ ਸਤੀਸ਼ ਕੌਸ਼ਿਕ ਨੂੰ ਮਾਰਿਆ ਹੋਵੇਗਾ" - ਕਾਰੋਬਾਰੀ ਦੀ ਪਤਨੀ ਨੇ ਕੀਤਾ ਦਾਅਵਾ
ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਗੱਡੀ ਵਿੱਚੋਂ 390 ਸਾਬਣ ਦੀਆਂ ਪੇਟੀਆਂ ਬਰਾਮਦ ਕੀਤੀਆਂ, ਜਿਸ ਵਿੱਚ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਾਹਨ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਾਸ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ।