ਚਚੇਰੇ ਭਰਾ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ : 18 ਮਹੀਨੇ ਦੀ ਮਾਸੂਮ ਨਾਲ ਕੀਤਾ ਜਬਰ-ਜ਼ਨਾਹ
Published : Mar 12, 2023, 1:14 pm IST
Updated : Mar 12, 2023, 1:14 pm IST
SHARE ARTICLE
photo
photo

ਉਨ੍ਹਾਂ ਨੇ ਇਸ ਮਾਮਲੇ ਸਬੰਧੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

 

ਮੁਜ਼ੱਫਰਪੁਰ : ਚਚੇਰੇ ਭਰਾ ਵੱਲੋਂ 18 ਮਹੀਨੇ ਦੀ ਮਾਸੂਮ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਉਸ ਨੂੰ ਚੁੱਕ ਕੇ ਆਪਣੇ ਕਮਰੇ ਵਿਚ ਲੈ ਗਿਆ। ਫਿਰ ਉਸ ਨਾਲ ਬਲਾਤਕਾਰ ਕੀਤਾ। ਜਦੋਂ ਲੜਕੀ ਦੀ ਹਾਲਤ ਵਿਗੜ ਗਈ ਤਾਂ ਉਹ ਉਸ ਨੂੰ ਖੂਨ ’ਚ ਲੱਥਪੱਥ ਹੋਈ ਨੂੰ ਛੱਡ ਕੇ ਭੱਜ ਗਿਆ। ਮਾਮਲਾ ਜ਼ਿਲ੍ਹੇ ਦੇ ਕੁਧਾਨੀ ਥਾਣਾ ਖੇਤਰ ਦੇ ਇੱਕ ਪਿੰਡ ਦਾ ਹੈ। 

ਬੱਚੀ ਦੇ ਪਿਤਾ ਨੇ ਦੱਸਿਆ ਕਿ ਬੇਟੀ ਖੇਡ ਰਹੀ ਸੀ। ਇਸੇ ਦੌਰਾਨ ਭਤੀਜਾ ਆ ਗਿਆ ਅਤੇ ਉਸ ਨੂੰ ਗੋਦੀ ਵਿਚ ਬਿਠਾ ਕੇ ਆਪਣੇ ਕਮਰੇ ਵਿਚ ਲੈ ਗਿਆ। ਉਥੇ ਕੁੜੀ ਟੀਵੀ ਦੇਖਣ ਲੱਗੀ। ਇਸ ਦੌਰਾਨ ਉਸ ਨੇ ਉਸ ਨਾਲ ਬਲਾਤਕਾਰ ਕੀਤਾ। ਕੁਝ ਦੇਰ ਬਾਅਦ ਉਨ੍ਹਾਂ ਨੇ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ।

ਉਹ ਲੜਕੀ ਦੀ ਭਾਲ ਵਿੱਚ ਮੁਲਜ਼ਮ ਦੇ ਕਮਰੇ ਵਿੱਚ ਪਹੁੰਚ ਗਏ। ਜਿੱਥੇ ਲੜਕੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਸੀ। ਉਸ ਦੀਆਂ ਦੋਵੇਂ ਲੱਤਾਂ ਵਿੱਚੋਂ ਭਾਰੀ ਖੂਨ ਨਿਕਲ ਰਿਹਾ ਸੀ। ਜਦਕਿ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਬੱਚੀ ਨੂੰ ਲੈ ਕੇ  ਹਸਪਤਾਲ ਪਹੁੰਚੇ। ਜਿੱਥੇ ਡਾਕਟਰਾਂ ਨੇ ਉਸ ਨੂੰ SKMCH ਰੈਫਰ ਕਰ ਦਿੱਤਾ। ਜਿੱਥੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਉਮਰ ਕਰੀਬ 14 ਸਾਲ ਹੈ। ਉਹ ਘਰ ’ਚ ਹੀ ਰਹਿੰਦਾ ਹੈ। ਕੁੜੀ ਦਾ ਚਚੇਰਾ ਭਰਾ ਲੱਗਦਾ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇੰਸਪੈਕਟਰ ਅਦਿਤੀ ਕੁਮਾਰੀ ਨੇ ਦੱਸਿਆ ਕਿ ਬੱਚੀ ਦਾ ਇਲਾਜ ਚੱਲ ਰਿਹਾ ਹੈ। ਉਸ ਦੇ ਰਿਸ਼ਤੇਦਾਰਾਂ ਨੇ ਮਾਮਲੇ ਦੀ ਸ਼ਿਕਾਇਤ ਕੀਤੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement