
ਜਵਾਨਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਸ੍ਰੀਨਗਰ :ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਜੰਮੂ-ਕਸ਼ਮੀਰ ਦੇ ਉਪ-ਜ਼ਿਲੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਜਵਾਨਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇੱਕ ਏਕੇ 47 ਰਾਈਫਲ ਜਿਸ ਵਿੱਚ 2 ਮੈਗਜ਼ੀਨ ਅਤੇ 75 ਰੌਂਦ, 10 ਗ੍ਰਨੇਡ, 26 ਯੂਬੀਜੀਐਲ ਗ੍ਰਨੇਡ ਅਤੇ ਕਈ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ 11 ਮਾਰਚ ਨੂੰ ਹੰਗਨੀਕੂਟ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ ਦੌਰਾਨ 2 ਮੈਗਜ਼ੀਨਾਂ ਅਤੇ 75 ਰੌਂਦ ਸਮੇਤ ਇੱਕ ਏਕੇ 47 ਰਾਈਫਲ, 10 ਗਰਨੇਡ, 26 ਯੂਬੀਜੀਐਲ ਗ੍ਰੇਨੇਡ, 8 ਯੂਬੀਜੀਐਲ ਬੂਸਟਰ, 2 ਫਲੇਮ ਥ੍ਰੋਅਰ, 5 ਰਾਕੇਟ ਗੋਲੇ ਅਤੇ 3 ਰਾਕੇਟ ਬੂਸਟਰ ਜ਼ਬਤ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।