
28 ਹੋਰ ਜ਼ਖਮੀ
ਕਾਠਮੰਡੂ: ਨੇਪਾਲ 'ਚ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਸਿੰਧੂਲੀ ਜ਼ਿਲ੍ਹੇ ਵਿੱਚ ਇੱਕ ਬੱਸ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿਚ ਤਿੰਨ ਔਰਤਾਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 34 ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ: ਆਸਾਮ ਪੁਲਿਸ ਨੇ 20 ਕਰੋੜ ਦੀ ਹੈਰੋਇਨ ਕੀਤੀ ਬਰਾਮਦ
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਤਿੰਨ ਪੁਰਸ਼ਾਂ ਅਤੇ ਤਿੰਨ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਚਿਰੰਜੀਵੀ ਦਹਿਲ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆਉਣ ਤੋਂ ਬਾਅਦ ਬੱਸ ਪਹਾੜੀ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ: ਏਅਰ ਇੰਡੀਆ ਦੀ ਫਲਾਈਟ 'ਚ ਸਿਰਫਿਰੇ ਨੇ ਮਚਾਇਆ ਹੰਗਾਮਾ, ਟਾਇਲਟ 'ਚ ਪੀਤੀ ਸਿਗਰਟ
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸਵਾਰੀਆਂ ਨੂੰ ਖੁਰਕਕੋਟ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਸੁਪਰਡੈਂਟ ਰਾਜ ਕੁਮਾਰ ਸਿਲਵਾਲ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਪੰਜ ਯਾਤਰੀਆਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਕਾਠਮੰਡੂ ਲਿਜਾਇਆ ਜਾਵੇਗਾ। ਪੁਲਸ ਨੇ ਦੱਸਿਆ ਕਿ ਬੱਸ ਡਰਾਈਵਰ ਫਰਾਰ ਹੈ।