Madhya Pradesh Accident: ਮਾਤਮ ’ਚ ਬਦਲੀਆਂ ਖੁਸ਼ੀਆਂ! ਤੇਜ਼ ਰਫਤਾਰ ਟਰੱਕ ਨੇ ਬਰਾਤੀਆਂ ਨੂੰ ਮਾਰੀ ਟੱਕਰ; 6 ਦੀ ਮੌਤ
Published : Mar 12, 2024, 12:58 pm IST
Updated : Mar 12, 2024, 1:46 pm IST
SHARE ARTICLE
Truck Crashes Into Wedding Procession In Madhya Pradesh
Truck Crashes Into Wedding Procession In Madhya Pradesh

ਘਟਨਾ ਮਗਰੋਂ ਟਰੱਕ ਡਰਾਈਵਰ ਹੋਇਆ ਫਰਾਰ

Madhya Pradesh Accident:  ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲੇ ਦੇ ਸੁਲਤਾਨਪੁਰ ਸ਼ਹਿਰ 'ਚ ਸੋਮਵਾਰ ਰਾਤ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਕਈ ਬਰਾਤੀਆਂ ਟੱਕਰ ਮਾਰ ਦਿਤੀ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਰਾਏਸੇਨ ਦੇ ਕੁਲੈਕਟਰ ਅਰਵਿੰਦ ਦੂਬੇ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਰਾਤ ਹੋਸ਼ੰਗਾਬਾਦ ਜ਼ਿਲ੍ਹੇ ਦੇ ਅੰਚਲਖੇੜਾ ਤੋਂ ਸੁਲਤਾਨਪੁਰ ਦੇ ਖਮਾਰੀਆ ਪਿੰਡ ਪਹੁੰਚ ਰਹੀ ਸੀ। ਬਰਾਤਾਰੀਆਂ ਨੂੰ ਸੜਕ 'ਤੇ ਗਲਤ ਦਿਸ਼ਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿਤੀ। ਘਟਨਾ ਰਾਤ ਕਰੀਬ 10 ਵਜੇ ਵਾਪਰੀ।

ਸੁਲਤਾਨਪੁਰ ਥਾਣਾ ਇੰਚਾਰਜ ਰਜਤ ਸਰਾਠੇ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੂਬੇ ਨੇ ਦਸਿਆ ਕਿ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਉਨ੍ਹਾਂ ਦਸਿਆ ਕਿ ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਭੋਪਾਲ ਰੈਫ਼ਰ ਕਰ ਦਿਤਾ ਗਿਆ ਹੈ।

ਕੁਲੈਕਟਰ ਨੇ ਦਸਿਆ ਕਿ ਰਾਤ ਕਰੀਬ 10 ਵਜੇ ਵਾਪਰੇ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦਸਿਆ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਦੂਬੇ ਨੇ ਦਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਮ੍ਰਿਤਕਾਂ ਦੇ ਪਰਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

(For more Punjabi news apart from Truck Crashes Into Wedding Procession In Madhya Pradesh, stay tuned to Rozana Spokesman)

 

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement