ਲੋਕ ਸਭਾ ’ਚ ਕਾਂਗਰਸ ਤੇ ਭਾਜਪਾ ਸੰਸਦ ਮੈਂਬਰਾਂ ਨੇ ਨਸ਼ਿਆਂ ਨਾਲ ਲੜਨ ਲਈ ਏਕਤਾ ਦਾ ਸੱਦਾ ਦਿਤਾ 
Published : Mar 12, 2025, 11:02 pm IST
Updated : Mar 12, 2025, 11:02 pm IST
SHARE ARTICLE
Anurag Thakur and Venugopal
Anurag Thakur and Venugopal

ਸਿਫ਼ਰ ਕਾਲ ਦੌਰਾਨ ਵੇਣੂਗੋਪਾਲ ਨੇ ਦੇਸ਼ ਖਾਸ ਕਰ ਕੇ ਅਪਣੇ ਘਰੇਲੂ ਸੂਬੇ ਕੇਰਲ ’ਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਉਠਾਇਆ

ਨਵੀਂ ਦਿੱਲੀ : ਕਾਂਗਰਸ ਮੈਂਬਰ ਕੇ.ਸੀ. ਵੇਣੂਗੋਪਾਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੈਂਬਰ ਅਨੁਰਾਗ ਠਾਕੁਰ ਨੇ ਬੁਧਵਾਰ ਨੂੰ ਦੇਸ਼ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਨੂੰ ਉਜਾਗਰ ਕੀਤਾ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿਤਾ। 

ਸਿਫ਼ਰ ਕਾਲ ਦੌਰਾਨ ਵੇਣੂਗੋਪਾਲ ਨੇ ਦੇਸ਼ ਖਾਸ ਕਰ ਕੇ ਅਪਣੇ ਘਰੇਲੂ ਸੂਬੇ ਕੇਰਲ ’ਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਸਰਕਾਰ ਅਤੇ ਸਾਰੇ ਹਿੱਸੇਦਾਰਾਂ ਨੂੰ ਇਸ ਸਬੰਧ ’ਚ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ, ‘‘ਹਰ ਰੋਜ਼ ਸਵੇਰੇ, ਅਸੀਂ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਦੀਆਂ ਰੀਪੋਰਟਾਂ ਸੁਣਦੇ ਹਾਂ। ਮਾਪੇ ਅਤੇ ਅਧਿਆਪਕ ਪਰੇਸ਼ਾਨ ਹਨ। ਸਮਾਜ ਪਰੇਸ਼ਾਨ ਹੈ।’’ ਵੇਣੂਗੋਪਾਲ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ’ਚ ਹੀ ਕੇਰਲ ’ਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਮਾਮਲਿਆਂ ’ਚ 63 ਕਤਲ ਹੋਏ ਹਨ। ਉਨ੍ਹਾਂ ਕਿਹਾ ਕਿ ਪੁੱਤਰ ਮਾਵਾਂ, ਭਰਾਵਾਂ ਅਤੇ ਭੈਣਾਂ ਨੂੰ ਮਾਰ ਰਹੇ ਹਨ। ਕਾਂਗਰਸ ਮੈਂਬਰ ਨੇ ਫਿਲਮਾਂ ’ਚ ਹਿੰਸਾ ਦਾ ਗੁਣਗਾਨ ਕਰਨਾ ਬੰਦ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿਤਾ ਅਤੇ ਕਿਹਾ ਕਿ ਇਹ ਬੱਚਿਆਂ ਨੂੰ ਪ੍ਰਭਾਵਤ ਕਰਦੀ ਹੈ। 

ਉਨ੍ਹਾਂ ਕਿਹਾ, ‘‘ਮੈਂ ਕੇਂਦਰ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਅਧਿਆਪਕਾਂ, ਭਾਈਚਾਰੇ ਦੇ ਨੇਤਾਵਾਂ ਅਤੇ ਸਮਾਜਕ ਕਾਰਕੁਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਹੱਥ ਮਿਲਾਉਣ ਅਤੇ ਤੁਰਤ ਸਮੁੱਚੇ ਕਦਮ ਚੁੱਕਣ। ਅਸੀਂ ਅਪਣੇ ਬੱਚਿਆਂ ਨੂੰ ਇਸ ਦੁਖਾਂਤ ਦਾ ਸਾਹਮਣਾ ਕਰਨ ਲਈ ਨਹੀਂ ਛੱਡ ਸਕਦੇ। ਲੋਕਾਂ ਦੇ ਨੁਮਾਇੰਦੇ ਹੋਣ ਦੇ ਨਾਤੇ ਸਾਨੂੰ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਇਨ੍ਹਾਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।’’

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰ ਅਨੁਰਾਗ ਠਾਕੁਰ ਨੇ ਵੇਣੂਗੋਪਾਲ ਦੇ ਵਿਚਾਰਾਂ ਦਾ ਸਮਰਥਨ ਕੀਤਾ। ਸਾਬਕਾ ਕੇਂਦਰੀ ਮੰਤਰੀ ਠਾਕੁਰ ਨੇ ਸਿਫ਼ਰ ਕਾਲ ਦੌਰਾਨ ਕਿਹਾ, ‘‘ਵੇਣੂਗੋਪਾਲ ਜੀ ਵਲੋਂ ਉਠਾਇਆ ਗਿਆ ਮੁੱਦਾ ਬਹੁਤ ਗੰਭੀਰ ਹੈ। ਕੇਂਦਰ ਸਰਕਾਰ, ਰਾਜ ਸਰਕਾਰਾਂ ਦੇ ਨਾਲ-ਨਾਲ ਸਮਾਜ, ਅਸੀਂ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮਿਲ ਕੇ ਨਸ਼ਿਆਂ ਵਿਰੁਧ ਮੁਹਿੰਮ ਚਲਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਜ਼ਮੀਨੀ ਪੱਧਰ ਤੋਂ ਨਸ਼ਿਆਂ ਦਾ ਖਾਤਮਾ ਕਰ ਸਕੀਏ ਅਤੇ ਅਪਣੇ ਨੌਜੁਆਨਾਂ ਨੂੰ ਬਚਾ ਸਕੀਏ।’’ 

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement