ਜਸਟਿਸ ਚੇਲਾਮੇਸ਼ਵਰ ਤੋਂ ਬਾਅਦ ਹੁਣ ਜਸਟਿਸ ਕੁਰੀਅਨ ਨੇ ਲਿਖੀ ਸੀਜੇਆਈ ਨੂੰ ਚਿੱਠੀ
Published : Apr 12, 2018, 11:49 am IST
Updated : Apr 12, 2018, 11:49 am IST
SHARE ARTICLE
justice kurian joseph writes lettrer to chief justice over collegium system
justice kurian joseph writes lettrer to chief justice over collegium system

ਸੁਪਰੀਮ ਕੋਰਟ ਦੇ ਜੱਜਾਂ ਵਿਚਕਾਰ ਪੈਦਾ ਹੋਇਆ ਵਿਰੋਧ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਸੁਪਰੀਮ ਕੋਰਟ ਦੇ ਜਸਟਿਸ ਜੇ ਚੇਲਾਮੇਸ਼ਵਰ ਦੇ ...

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਜੱਜਾਂ ਵਿਚਕਾਰ ਪੈਦਾ ਹੋਇਆ ਵਿਰੋਧ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਸੁਪਰੀਮ ਕੋਰਟ ਦੇ ਜਸਟਿਸ ਜੇ ਚੇਲਾਮੇਸ਼ਵਰ ਦੇ ਸਵਾਲ ਉਠਾਉਣ ਤੋਂ ਬਾਅਦ ਹੁਣ ਜਸਟਿਸ ਕੁਰੀਅਨ ਜੋਸੇਫ਼ ਨੇ ਵੀ ਚੀਫ਼ ਜਸਟਿਸ ਨੂੰ ਚਿੱਠੀ ਲਿਖੀ ਹੈ। ਕੁਰੀਅਨ ਜੋਸੇਫ਼ ਨੇ ਅਪਣੀ ਚਿੱਠੀ ਵਿਚ ਕਾਲੇਜ਼ੀਅਮ ਦੀਆਂ ਸਿਫ਼ਾਰਸ਼ਾਂ 'ਤੇ ਕੇਂਦਰ ਦੇ ਰਵਈਏ 'ਤੇ ਵੀ ਨਾਰਾਜ਼ਗੀ ਪ੍ਰਗਟਾਈ ਹੈ। 

justice kurian joseph writes lettrer to chief justice over collegium sytemjustice kurian joseph writes lettrer to chief justice over collegium sytem

ਚਿੱਠੀ ਵਿਚ ਜਸਟਿਸ ਜੋਸੇਫ਼ ਨੇ ਲਿਖਿਆ ਹੈ ਕਿ ਮਹੀਨਿਆਂ ਪਹਿਲਾਂ ਕੀਤੀਆਂ ਗਈਆਂ ਕਾਲੇਜ਼ੀਅਮ ਦੀਆਂ ਸਿਫ਼ਾਰਸ਼ਾਂ 'ਤੇ ਸਰਕਾਰ ਕਾਰਵਾਈ ਕਰਨ ਦੀ ਬਜਾਏ ਚੁੱਪਚਾਪ ਫ਼ਾਈਲ ਦਬਾਈਂ ਬੈਠੀ ਹੈ। ਹੁਣ ਸਮਾਂ ਆ ਗਿਆ ਹੈ ਕਿ ਇਸ ਸਬੰਧੀ ਸੁਪਰੀਮ ਕੋਰਟ ਸਰਕਾਰ ਤੋਂ ਸਵਾਲ ਪੁੱਛੇ ਕਿਉਂਕਿ ਸੁਪਰੀਮ ਕੋਰਟ ਦੀ ਸ਼ਾਖ਼ ਵੀ ਦਾਅ 'ਤੇ ਲੱਗੀ ਹੋਈ ਹੈ।

justice kurian joseph writes lettrer to chief justice over collegium sytemjustice kurian joseph writes lettrer to chief justice over collegium sytem

ਉਨ੍ਹਾਂ ਲਿਖਿਆ ਕਿ ਜਸਟਿਸ ਕਰਣਨ ਦੇ ਮਾਮਲੇ ਵਾਂਗ ਤੁਰਤ ਸੱਤ ਜੱਜਾਂ ਦੀ ਬੈਂਚ ਦਾ ਗਠਨ ਕਰ ਕੇ ਆਦੇਸ਼ ਜਾਰੀ ਕਰਨ ਦੀ ਲੋੜ ਹੈ। ਜੇਕਰ ਹੁਣ ਵੀ ਅਸੀਂ ਭਾਵ ਅਦਾਲਤ ਚੁੱਪ ਬੈਠੀ ਰਹੀ ਤਾਂ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।

justice kurian joseph writes lettrer to chief justice over collegium sytemjustice kurian joseph writes lettrer to chief justice over collegium sytem

ਜਸਟਿਸ ਜੋਸੇਫ਼ ਨੇ ਜਸਟਿਸ ਕੇ ਐਮ ਜੋਸੇਫ਼ ਅਤੇ ਇੰਦੂ ਮਲਹੋਤਰਾ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸੁਪਰੀਮ ਕੋਰਟ ਕੋਲੇਜ਼ੀਅਮ ਦੀਆਂ ਫ਼ਰਵਰੀ ਵਿਚ ਭੇਜੀਆਂ ਸਿਫ਼ਾਰਸ਼ਾਂ 'ਤੇ ਸਰਕਾਰ ਦੀ ਚੁੱਪੀ ਅਤੇ ਅਸਫ਼ਲਤਾ 'ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਸਭ ਤੋਂ ਵੱਡੀ ਅਦਾਲਤ ਦੇ ਅਧਿਕਾਰ ਅਤੇ ਸ਼ਕਤੀ ਨੂੰ ਦਿਤੀ ਜਾ ਰਹੀ ਚੁਣੌਤੀ ਦਸਿਆ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੂੰ 9 ਅਪ੍ਰੈਲ ਨੂੰ ਲਿਖੇ ਇਸ ਪੱਤਰ ਦੀ ਕਾਫ਼ੀ ਸੁਪਰੀਮ ਕੋਰਟ ਦੇ ਹੋਰ ਸਾਰੇ 21 ਜੱਜਾਂ ਨੂੰ ਵੀ ਭੇਜੀ ਗਈ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement