
ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਵਿਚ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਕੀਤਾ ਹੋਇਆ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਵਿਚ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਕੀਤਾ ਹੋਇਆ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਹੋਣ ਕਰਕੇ ਸਭ ਤੋਂ ਪਹਿਲਾਂ ਪੰਜਾਬ ਅਤੇ ਓਡੀਸ਼ਾ ਸਰਕਾਰ ਵੱਲੋਂ ਲੌਕਡਾਊਨ 30 ਅਪ੍ਰੈਲ ਤਕ ਵਧਾ ਦਿੱਤਾ ਗਿਆ ਸੀ।
Photo
ਬੀਤੇ ਦਿਨ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਵੀ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਦੀ ਮਿਆਦ ਵਧਾਉਣ ਲਈ ਸਹਿਮਤੀ ਪ੍ਰਗਟਾਈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੌਕਡਾਊਨ ਵਧਾਉਣ ਸਬੰਧੀ ਰਸਮੀ ਐਲਾਨ ਹੋਣਾ ਬਾਕੀ ਹੈ ਪਰ 6 ਸੂਬੇ ਅਜਿਹੇ ਹਨ, ਜਿਨ੍ਹਾਂ ਨੇ ਪਹਿਲਾਂ ਹੀ ਲੌਕਡਾਊਨ ਦੀ ਮਿਆਦ ਵਧਾ ਦਿੱਤੀ।
File photo
ਇਹਨਾਂ ਸਾਰੇ ਸੂਬਿਆਂ ਵਿਚ 30 ਅਪ੍ਰੈਲ ਤੱਕ ਲੌਕਡਾਊਨ ਵਧਾ ਦਿੱਤਾ ਹੈ। ਇਹਨਾਂ ਛੇ ਸੂਬਿਆਂ ਦੇ ਨਾਂਅ- ਪੰਜਾਬ, ਰਾਜਸਥਾਨ, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ ਅਤੇ ਕਰਨਾਟਕਾ ਹਨ। ਕਰਨਾਕਟਰਾ ਇਕਲੌਤਾ ਭਾਜਪਾ ਸ਼ਾਸਿਤ ਸੂਬਾ ਹੈ, ਜਿਸ ਨੇ ਪੀਐਮ ਮੋਦੀ ਦੇ ਐਲਾਨ ਤੋਂ ਪਹਿਲਾਂ ਹੀ ਅਪਣੇ ਸੂਬੇ ਵਿਚ ਪੂਰੇ ਅਪ੍ਰੈਲ ਲੌਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ।
PM Narendra Modi
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੀਐਮ ਮੋਦੀ ਨੂੰ ਲੌਕਡਾਊਨ ਵਧਾਉਣ ਦਾ ਸੁਝਾਅ ਦਿੱਤਾ ਸੀ। ਵੀਡੀਓ ਕਾਨਫਰੰਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿਆਪੀ ਲੌਕਡਾਊਨ ਦੀ ਮਿਆਦ ਵਧਣ ਸਬੰਧੀ ਟਵੀਟ ਕੀਤਾ ਸੀ।
file photo
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ, 1,727,506 ਹੋ ਗਈ ਹੈ। ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7500 ਤੋਂ ਉੱਪਰ ਚਲੀ ਗਈ ਹੈ।