Corona Virus : ਗੁਜਰਾਤ ‘ਚ ਆਏ 24 ਨਵੇਂ ਮਾਮਲੇ, ਕੁੱਲ ਗਿਣਤੀ ਹੋਈ 493
Published : Apr 12, 2020, 12:21 pm IST
Updated : Apr 12, 2020, 12:21 pm IST
SHARE ARTICLE
coronavirus
coronavirus

ਪੂਰੇ ਦੇਸ਼ ਵਿਚ ਹੁਣ ਤੱਕ 8000 ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਭਾਂਵੇਂ ਕਿ ਕੇਂਦਰ ਸਰਕਾਰ ਦੇ ਵੱਲੋਂ ਪੂਰੇ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਫਿਰ ਵੀ ਆਏ ਦਿਨ ਦੇਸ਼ ਵਿਚ ਕਰੋਨਾ ਵਾਇਰਸ ਦੇ ਕਾਫੀ ਤੇਜ਼ੀ ਨਾਲ ਮਾਮਾਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਗੁਜਰਾਤ  ਵਿਚ 25 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਨਾਲ ਇਸ ਸੂਬੇ ਵਿਚ ਕਰੋਨਾ ਪਾਜਟਿਵ ਲੋਕਾਂ ਦਾ ਅੰਕੜਾ  ਵੱਧ ਕੇ 493 ਤੱਕ ਪਹੁੰਚ ਚੁੱਕਾ ਹੈ।

Coronavirus crisis could plunge half a billion people into poverty: OxfamCoronavirus 

ਇਸ ਦੇ ਨਾਲ ਹੀ ਹੁਣ ਤੱਕ ਇੱਥੇ 23 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਜਿਆਦਾ ਪ੍ਰਭਾਵਿਤ ਮਹਾਂਰਾਸ਼ਟਰ ਹੈ ਜਿੱਥੇ ਆਏ ਦਿਨ ਕਰੋਨਾ ਪੀੜਿਤ ਲੋਕਾਂ ਦਾ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਹੁਣ ਤੱਕ ਮਹਾਂਰਾਸ਼ਟਰ ਵਿਚ 1761 ਪੌਜਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਮਹਾਂਰਾਸ਼ਟਰ ਵਿਚ ਪਿਛਲੇ 24 ਘੰਟੇ ਵਿਚ 187 ਨਵੇਂ ਮਾਮਲੇ ਸਾਹਮਣੇ ਆਏ ਹਨ।

Punjab To Screen 1 Million People For CoronavirusFile

ਪੂਰੀ ਮੁੰਬਈ ਵਿਚ ਇਕ ਦਿਨ ਦੇ ਅੰਦਰ 138 ਨਵੇਂ ਕੇਸ ਸਾਹਮਣੇ ਆਏ ਹਨ। ਉਥੇ ਹੀ ਦਿੱਲੀ ਵਿਚ ਵੀ ਇਹ ਅੰਕੜਾ ਕਾਫੀ ਤੇਜ਼ੀ ਨਾਲ ਵੱਧਦਾ ਜਾਂਦਾ ਹੈ ਹੁਣ ਤੱਕ ਦਿਲੀ ਵਿਚ 1000 ਤੋਂ ਜ਼ਿਆਦਾ ਲੋਕ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ ਅਤੇ  ਇਥੇ ਐਤਵਾਰ ਨੂੰ 166 ਨਵੇਂ ਕੇਸ ਸਾਹਮਣੇ ਆਏ ਹਨ। ਉਥੇ ਹੀ ਪੂਰੇ ਦੇਸ਼ ਵਿਚ ਹੁਣ ਤੱਕ 8000 ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus covid 19 india update on 8th april Coronavirus covid 19 

ਦੇਸ਼ ਵਿਚ ਕਰੋਨਾ ਵਾਇਰਸ ਦੇ ਆਏ ਦਿਨ ਨਵੇਂ ਕੇਸ ਸਾਹਮਣੇ ਆਉਂਣ ਤੋਂ ਬਾਅਦ ਇਹ ਅਦਾਜ਼ੇ ਲਗਾਏ ਜਾ ਰਹੇ ਹਨ ਕਿ ਦੇਸ਼ ਵਿਚ ਲੌਕਡਾਊਨ ਹੋਰ ਅੱਗੇ ਵੱਧ ਸਕਦਾ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਨੇ ਤਾਂ ਇਸ ਨੂੰ 30 ਅਪ੍ਰੈਲ ਤੱਕ ਵਧਾਉਂਣ ਦਾ ਐਲਾਨ ਵੀ ਕਰ ਦਿੱਤਾ ਹੈ।

Coronavirus positive case covid 19 death toll lockdown modi candle appealCoronavirus positive case covid 19 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement