
24 ਘੰਟਿਆਂ ਦੌਰਾਨ ਦਿੱਲੀ ਵਿਚ 10,774 ਨਵੇਂ ਕੇਸ ਸਾਹਮਣੇ ਆਏ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਇਕ ਅਹਿਮ ਬੈਠਕ ਕਰਨਗੇ। ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿਚ 10,774 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ 48 ਮੌਤਾਂ ਹੋਈਆਂ।
Arvind Kejriwal
ਦਿੱਲੀ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 7,25,197 ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਦਿੱਲੀ 'ਚ ਕੋਰੋਨਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਤੇ ਸ਼ਹਿਰ 'ਚ ਹਾਲਾਤ ਬੇਹੱਦ ਗੰਭੀਰ ਹਨ। ਉਹਨਾਂ ਕਿਹਾ ਕਿ ਦਿੱਲੀ 'ਚ ਕੋਰੋਨਾ ਦੀ ਚੌਥੀ ਲਹਿਰ ਬੇਹੱਦ ਖ਼ਤਰਨਾਕ ਹੈ ਅਤੇ ਬਹੁਤ ਤੇਜੀ ਨਾਲ ਲੋਕ ਇਸ ਦੀ ਚਪੇਟ 'ਚ ਆ ਰਹੇ ਹਨ।
Corona Virus
ਕੇਜਰੀਵਾਲ ਨੇ ਕਿਹਾ ਕਿ ਮੈਂ ਤਾਲਾਬੰਦੀ ਦੇ ਹੱਕ 'ਚ ਨਹੀਂ ਹਾਂ। ਜੇਕਰ ਦਿੱਲੀ ਦੇ ਹਸਪਤਾਲਾਂ 'ਚ ਭੀੜ ਵੱਧ ਗਈ ਅਤੇ ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਲਈ ਬੈੱਡ ਘੱਟ ਪੈ ਗਏ ਤਾਂ ਦਿੱਲੀ 'ਚ ਤਾਲਾਬੰਦੀ ਲਗਾਉਣੀ ਪੈ ਸਕਦੀ ਹੈ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਕੋਰੋਨਾ ਨਾਲ ਨਜਿੱਠਣ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ।
Arvind Kejriwal
ਜੇਕਰ ਤੁਹਾਡਾ ਸਾਰਿਆਂ ਤਾ ਸਹਿਯੋਗ ਮਿਲਦਾ ਹੈ ਅਤੇ ਹਸਪਤਾਲਾਂ ਦੀ ਸਥਿਤੀ ਕੰਟਰੋਲ 'ਚ ਰਹਿੰਦੀ ਹੈ ਤਾਂ ਦਿੱਲੀ 'ਚ ਤਾਲਾਬੰਦੀ ਲਗਾਉਣ ਦੀ ਜ਼ਰੂਰਤ ਨਹੀਂ ਪਏਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤਾਂ ਹੀ ਰੁਕ ਸਕਦਾ ਹੈ ਜਦੋਂ ਜਨਤਾ ਸੁਚੇਤ ਰਹੇ। ਜਦੋਂ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲੋ।