ਸੁਪਰੀਮ ਕੋਰਟ ਤੋਂ ਬਾਅਦ ਦਿੱਲੀ ਹਾਈ ਕੋਰਟ ਪਹੁੰਚਿਆ ਕੋਰੋਨਾ, ਤਿੰਨ ਜੱਜ ਕੋਰੋਨਾ ਸੰਕਰਮਿਤ
Published : Apr 12, 2021, 2:49 pm IST
Updated : Apr 12, 2021, 3:44 pm IST
SHARE ARTICLE
Delhi High Court
Delhi High Court

ਸੁਪਰੀਮ ਕੋਰਟ ਦੇ 50 ਫ਼ੀਸਦੀ ਕਰਮਚਾਰੀ ਪਾਏ ਗਏ ਹਨ ਕੋਰੋਨਾ ਸੰਕਰਮਿਤ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਦੇ ਤਿੰਨ ਜੱਜ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਅਤੇ ਆਪਣੇ ਘਰ ਵਿਚ ਹੀ ਕੁਆਰੰਟਾਈਨ ਹਨ। ਅਦਾਲਤ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

Delhi High Court Delhi High Court

ਉਹਨਾਂ ਨੇ ਦੱਸਿਆ ਕਿ ਤਿੰਨਾਂ ਜੱਜਾਂ ਵਿਚ ਸੰਕਰਮਣ ਦੇ ਹਲਕੇ ਲੱਛਣ ਪਾਏ  ਗਏ ਅਤੇ ਐਤਵਾਰ ਨੂੰ ਉਨ੍ਹਾਂ ਦੀ ਜਾਂਚ ਰਿਪੋਰਟ ਵਿੱਚ ਲਾਗ ਦੀ ਪੁਸ਼ਟੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਉਹਨਾਂ ਨੇ ਸੋਮਵਾਰ ਨੂੰ ਆਪਣੇ ਆਪ ਨੂੰ ਅਦਾਲਤ ਦੀ ਕਾਰਵਾਈ ਤੋਂ ਦੂਰ ਰੱਖਿਆ।

corona viruscorona virus

ਸੂਤਰਾਂ ਨੇ ਦੱਸਿਆ ਕਿ ਇਕ ਹੋਰ ਜੱਜ ਵੀ ਬੁਖਾਰ ਤੋਂ ਪੀੜਤ ਹਨ। ਹਾਲਾਂਕਿ, ਉਹਨਾਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ। ਇਸ ਦੌਰਾਨ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਹਾਈ ਕੋਰਟ ਦੇ ਅਹਾਤੇ ਵਿੱਚ ਸਥਿਤ ਆਪਣੇ ਦਫ਼ਤਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

Delhi High CourtDelhi High Court

ਧਿਆਨ ਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ 15 ਮਾਰਚ ਤੋਂ ਸਿੱਧੀ ਸੁਣਵਾਈ ਸ਼ੁਰੂ ਕੀਤੀ ਸੀ। ਹਾਲਾਂਕਿ, ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, 9 ਅਪ੍ਰੈਲ ਤੋਂ 23 ਅਪ੍ਰੈਲ ਤੱਕ ਆਨਲਾਈਨ ਸੁਣਵਾਈ ਕਰਨ ਦਾ ਫੈਸਲਾ ਲਿਆ ਗਿਆ ਸੀ। 

CourtCourt

  ਦੱਸ ਦੇਈਏ ਕਿ ਸੁਪਰੀਮ ਕੋਰਟ ਦੇ 50 ਫ਼ੀਸਦੀ ਕਰਮਚਾਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਿਸਤੋਂ ਬਾਅਦ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਘਰ ਤੋਂ ਕੇਸਾਂ ਦੀ ਸੁਣਵਾਈ ਕਰਨਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement