
ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਨਵੀਂ ਦਿੱਲੀ : ਦਿੱਲੀ ਕੋਰਟ ਨੇ ਦੀਪ ਸਿੱਧੂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਸੋਮਵਾਰ ਨੂੰ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਹੁਣ ਇਹ ਫੈਸਲਾ 15 ਅਪ੍ਰੈਲ ਨੂੰ ਸੁਣਾਇਆ ਜਾਵੇਗਾ। ਆਨਲਾਈਨ ਹੋਈ ਸੁਣਵਾਈ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
Deep Sidhu
ਦੱਸਣਯੋਗ ਹੈ ਕਿ ਦੂਜੀ ਧਿਰ ਵੱਲੋਂ ਦੀਪ ਸਿੱਧੂ ਨੂੰ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕੱਢੀ ਗਈ ਟਰੈਕਟਰ ਰੈਲੀ ਨੂੰ ਭੜਕਾਉਣ ਅਤੇ ਲਾਲ ਕਿਲ੍ਹਾ ’ਤੇ ਹੋਈ ਹਿੰਸਾ ਦੇ ਮੁੱਖ ਦੋਸ਼ੀ ਵੱਜੋਂ ਇਸ ਕੇਸ ਨਾਲ ਜੋੜਿਆ ਗਿਆ ਹੈ। ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਇਹ ਦਰਖ਼ਾਸਤ ਦਿੱਤੀ ਗਈ ਕਿ ਦੀਪ ਸਿੱਧੂ ਵੱਲੋਂ ਵੱਖ ਵੱਖ ਮੀਡੀਆ ਚੈਨਲਾਂ ਨੂੰ ਦਿੱਤੀ ਇੰਟਰਵਿਊ ਵਿਚ ਇਹ ਕਿਹਾ ਗਿਆ ਹੈ ਉਹ ਦਿੱਲੀ ਪੁਲਿਸ ਵੱਲੋਂ ਦਿੱਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਅਤੇ ਬੈਰੀਕੇਡ ਵੀ ਜ਼ਰੂਰ ਤੋੜਣਗੇ।
Tis Hazari Court
ਅੱਜ ਕੋਰਟ ਵਿਚ ਇਹ ਵੀ ਦਲੀਲਾਂ ਪੇਸ਼ ਕੀਤੀਆਂ ਗਈਆਂ ਹਨ ਕਿ ਦੀਪ ਸਿੱਧੂ ਨੇ 25 ਜਨਵਰੀ ਨੂੰ ਸਿੰਘੂ ਬਾਰਡਰ 'ਤੇ ਇਕ ਭੀੜ ਨੂੰ ਸੰਬੋਧਨ ਕੀਤਾ ਸੀ।
ਦੱਸ ਦੀਏ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 8 ਅ੍ਰਪੈਲ ਨੂੰ ਸੁਵਾਈ ਹੋਈ ਸੀ ਅਤੇ ਉਸ ਦਿਨ ਸੁਣਵਾਈ ਅੱਗੇ ਟਾਲ ਦਿੱਤੀ ਗਈ ਸੀ ਤੇ 12 ਅ੍ਰਪੈਲ ਨੂੰ ਰੱਖ ਦਿੱਤੀ ਗਈ ਸੀ ਇਸ ਤੋਂ ਬਾਅਦ ਅੱਜ ਯਾਨੀ 12 ਅ੍ਰਪੈਲ ਨੂੰ ਸੁਣਵਾਈ ਹੋਈ ਅਤੇ ਅੱਜ ਫੁਰ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਹੁਣ ਸੁਣਵਾਈ 15 ਅ੍ਰਪੈਲ ਨੂੰ ਹੋਣੀ ਹੈ।