
ਰਕਾਰ ਨਾਲ ਗੱਲਬਾਤ ਉੱਥੋਂ ਹੀ ਬਹਾਲ ਕੀਤੀ ਜਾਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਕੀਤੀ ਗਈ ਸੀ।
ਗਾਜ਼ੀਆਬਾਦ: ਬੀਤੇ ਦਿਨੀਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਕਿਉਂਕਿ ਕੋਰੋਨਾ ਲਗਾਤਾਰ ਵਧ ਰਿਹਾ ਹੈ। ਇਸ ਬਿਆਨ ਨੂੰ ਲੈ ਕੇ ਹੁਣ ਬੀਕੇਯੂ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੰਦੀ ਹੈ ਤਾਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਗੱਲਬਾਤ ਲਈ ਤਿਆਰ ਹਨ ਪਰ ਗੱਲ ਉੱਥੋਂ ਹੀ ਸ਼ੁਰੂ ਹੋਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਹੋਈ ਸੀ ਅਤੇ ਮੰਗਾਂ ਵਿਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ।
Narendra Modi, Rakesh Tikait
ਉਨ੍ਹਾਂ ਕਿਹਾ ਕਿ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਨੁਮਾਇੰਦਗੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਗੱਲਬਾਤ ਦਾ ਸੱਦਾ ਦੇਣਾ ਚਾਹੀਦਾ ਹੈ। ਬੀਕੇਯੂ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਦੁਆਰਾ ਜਾਰੀ ਇੱਕ ਬਿਆਨ ਵਿੱਚ ਟਿਕੈਤ ਨੇ ਕਿਹਾ, "ਸਰਕਾਰ ਨਾਲ ਗੱਲਬਾਤ ਉੱਥੋਂ ਹੀ ਬਹਾਲ ਕੀਤੀ ਜਾਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਕੀਤੀ ਗਈ ਸੀ। ਮੰਗਾਂ ਵੀ ਉਹੀ ਰਹਿਣਗੀਆਂ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ, ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਬਣਾਇਆ ਜਾਵੇ। ”