ਭਾਰਤ-ਚੀਨ ਜੰਗ ਵਿਚ ਸ਼ਹੀਦ ਹੋਏ ਫ਼ੌਜੀ ਦੀ ਪਤਨੀ ਨੂੰ ਮਿਲਿਆ ਇਨਸਾਫ਼, 56 ਸਾਲਾਂ ਤੋਂ ਬੰਦ ਪੈਨਸ਼ਨ ਹੋਈ ਬਹਾਲ
Published : Apr 12, 2022, 5:13 pm IST
Updated : Apr 12, 2022, 5:18 pm IST
SHARE ARTICLE
pension
pension

ਸਾਲ 1966 ਤੋਂ ਕੇਂਦਰ ਨੂੰ ਇਹ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ ਗਏ ਹਨ

 

ਨਵੀਂ ਦਿੱਲੀ - ਭਾਰਤ-ਚੀਨ ਜੰਗ ਵਿਚ ਸ਼ਹੀਦ ਹੋਏ CRPF ਜਵਾਨ ਪ੍ਰਤਾਪ ਸਿੰਘ ਦੀ ਪਤਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਨਸਾਫ਼ ਮਿਲਿਆ ਹੈ। ਕੇਂਦਰ ਅਤੇ ਸੀਆਰਪੀਐਫ਼ ਦੁਆਰਾ 56 ਸਾਲਾਂ ਤੋਂ ਬੰਦ ਕੀਤੀ ਗਈ ਉਹਨਾਂ ਦੀ ਵਿਸ਼ੇਸ਼ ਪਰਿਵਾਰਕ ਪੈਨਸ਼ਨ ਮੁੜ ਸ਼ੁਰੂ ਹੋ ਗਈ ਹੈ। ਹਾਈ ਕੋਰਟ ਨੇ ਹੁਕਮਾਂ ਵਿਚ ਕਿਹਾ ਕਿ ਪਰਿਵਾਰ ਨੂੰ ਇਹ ਪੈਨਸ਼ਨ 6 ਫੀਸਦੀ ਵਿਆਜ ਦਰ ਨਾਲ ਦਿੱਤੀ ਜਾਵੇਗੀ। 

ਕੇਂਦਰ ਸਰਕਾਰ ਨੂੰ ਪੈਨਸ਼ਨ ਬਹਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਸਾਲ 1966 ਤੋਂ ਕੇਂਦਰ ਨੂੰ ਇਹ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਪੈਨਸ਼ਨ ਧਰਮੋ ਦੇਵੀ ਨੂੰ 60 ਸਾਲ ਪਹਿਲਾਂ ਉਨ੍ਹਾਂ ਦੇ ਪਤੀ ਦੀ ਮੌਤ 'ਤੇ ਲਗਾਈ ਗਈ ਸੀ। ਹਾਲਾਂਕਿ ਇਹ ਪੈਨਸ਼ਨ 4 ਸਾਲ ਬਾਅਦ ਹੀ ਬੰਦ ਕਰ ਦਿੱਤੀ ਗਈ ਸੀ। ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਇੱਕ ‘ਜੰਗ ਵਿਧਵਾ’ ਨਾਲ ਦੁਰਵਿਵਹਾਰ ਕੀਤਾ ਗਿਆ। ਇਸ ਤਰ੍ਹਾਂ, ਉਹ ਮੁਆਵਜ਼ੇ ਦੀ ਹੱਕਦਾਰ ਹੈ।

CRPFCRPF

ਹਾਈ ਕੋਰਟ ਦੇ ਜਸਟਿਸ ਹਰਸਿਮਰਨ ਸਿੰਘ ਸੇਠੀ ਦੇ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ। ਪਟੀਸ਼ਨਕਰਤਾ ਧਰਮੋ ਦੇਵੀ ਦਾ ਪਤੀ ਪ੍ਰਤਾਪ ਸਿੰਘ ਇਸ ਮਾਮਲੇ ਵਿਚ ਸੀਆਰਪੀਐਫ ਦੀ 9ਵੀਂ ਬਟਾਲੀਅਨ ਵਿਚ ਤਾਇਨਾਤ ਸੀ। ਉਹ 1962 ਦੀ ਭਾਰਤ-ਚੀਨ ਜੰਗ ਵਿਚ ਸ਼ਹੀਦ ਹੋਏ ਸਨ। ਧਰਮੋ ਦੇਵੀ ਦੇ ਪਤੀ ਦੀ ਮੌਤ ਤੋਂ ਬਾਅਦ, ਉਸ ਨੂੰ ਵਿਸ਼ੇਸ਼ ਪਰਿਵਾਰਕ ਪੈਨਸ਼ਨ ਮਨਜ਼ੂਰ ਕੀਤੀ ਗਈ ਸੀ। ਹਾਲਾਂਕਿ 4 ਸਾਲ ਬਾਅਦ 3 ਅਗਸਤ 1966 ਨੂੰ ਕੇਂਦਰ ਅਤੇ ਹੋਰ ਅਥਾਰਟੀਆਂ ਵੱਲੋਂ ਇਸ ਨੂੰ ਬੰਦ ਕਰ ਦਿੱਤਾ ਗਿਆ। ਇਹ ਸੇਵਾ ਬਿਨ੍ਹਾਂ ਕਿਸੇ ਜਾਇਜ਼ ਕਾਰਨ ਦੇ ਬੰਦ ਕਰ ਦਿੱਤੀ ਗਈ ਹੈ।

ਇਸ ਮਾਮਲੇ 'ਚ ਹਾਈਕੋਰਟ ਨੇ ਕੇਂਦਰ ਅਤੇ ਸੀਆਰਪੀਐੱਫ ਨੂੰ ਨੋਟਿਸ ਜਾਰੀ ਕਰਕੇ ਇਸ ਮੁੱਦੇ 'ਤੇ ਜਵਾਬ ਮੰਗਿਆ ਸੀ। ਜਵਾਬ ਵਿੱਚ ਕਿਹਾ ਗਿਆ ਹੈ ਕਿ ਇਸ ਮੁੱਦੇ 'ਤੇ ਮੁੜ ਵਿਚਾਰ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ ਵਿਸ਼ੇਸ਼ ਪੈਨਸ਼ਨ ਸੇਵਾ ਨੂੰ ਗਲਤ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਸੀ। ਕਿਹਾ ਗਿਆ ਸੀ ਕਿ 3 ਅਗਸਤ 1966 ਤੋਂ ਇਹ ਲਾਭ 15 ਮਾਰਚ 2022 ਦੇ ਹੁਕਮਾਂ ਤਹਿਤ ਸ਼ਹੀਦ ਦੀ ਪਤਨੀ ਨੂੰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਮ ਪੈਨਸ਼ਨ ਦੇ ਭੱਤਿਆਂ ਦਾ ਵੀ ਮੁਲਾਂਕਣ ਕੀਤਾ ਗਿਆ ਅਤੇ 2020 ਵਿਚ ਧਰਮੋ ਦੇਵੀ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇ ਭੱਤੇ ਵੀ ਜੋੜ ਦਿੱਤੇ ਗਏ ਹਨ ਤੇ ਇਹ ਵੀ ਉਨ੍ਹਾਂ ਨੂੰ ਦਿੱਤੇ ਜਾਣਗੇ। 

Pension Pension

ਧਰਮੋ ਦੇਵੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ 56 ਸਾਲਾਂ ਤੋਂ ਉਸ ਦੇ ਜਾਇਜ਼ ਅਧਿਕਾਰਾਂ ਤੋਂ ਇਨਕਾਰ ਕੀਤਾ ਗਿਆ ਸੀ। ਇਸ ਤਰ੍ਹਾਂ, ਉਹ ਭੱਤੇ 'ਤੇ ਵਿਆਜ ਦਾ ਹੱਕਦਾਰ ਹੈ। ਇਸ ਦਾ ਵਿਰੋਧ ਕਰਦਿਆਂ ਕੇਂਦਰ ਅਤੇ ਸੀਆਰਪੀਐਫ ਨੇ ਕਿਹਾ ਕਿ ਉਨ੍ਹਾਂ ਦੀ ਵਿਸ਼ੇਸ਼ ਪਰਿਵਾਰਕ ਪੈਨਸ਼ਨ ਰੋਕਣ ਪਿੱਛੇ ਕੋਈ ਗਲਤ ਮਕਸਦ ਨਹੀਂ ਸੀ, ਇਹ ਸਭ ਕੁਝ ਸੰਚਾਰ ਦੀ ਘਾਟ ਕਾਰਨ ਹੋਇਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement