
18 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬੁੱਧਵਾਰ ਯਾਨੀ ਅੱਜ ਵੀ ਰਾਹਤ ਨਹੀਂ ਮਿਲੀ। ਅੱਜ ਅਦਾਲਤ ਵਿਚ ਉਹਨਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ 'ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ 'ਤੇ ਪਾ ਦਿੱਤੀ। ਇਹ ਸੁਣਵਾਈ 18 ਅਪ੍ਰੈਲ ਨੂੰ ਦੁਪਹਿਰ 2 ਵਜੇ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਮਾਣਾ ਟੋਲ ਪਲਾਜ਼ਾ ਬੰਦ: CM ਮਾਨ ਨੇ ਕਿਹਾ- ਰੋਜ਼ਾਨਾ 3.80 ਲੱਖ ਲੋਕਾਂ ਦੀ ਹੋਵੇਗੀ ਬੱਚਤ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਮਾਮਲੇ ਸਬੰਧੀ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਈਡੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਸ਼ਰਾਬ ਨੀਤੀ ਨੂੰ ਸੋਧਿਆ ਅਤੇ ਇਸ ਨੂੰ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਈਡੀ ਨੇ ਕਿਹਾ ਕਿ ਜੋ ਦਲੀਲ ਦਿੱਤੀ ਜਾ ਰਹੀ ਹੈ ਕਿ ਆਬਕਾਰੀ ਵਿਭਾਗ ਵਿਚ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਸੀ, ਉਹ ਪੂਰੀ ਤਰ੍ਹਾਂ ਝੂਠ ਹੈ।