
ਕੋਰੋਨਾ ਨਾਲ ਸੰਕਰਮਿਤ 40,215 ਲੋਕਾਂ ਦਾ ਚੱਲ ਰਿਹਾ ਹੈ ਇਲਾਜ
ਨਵੀਂ ਦਿੱਲੀ: ਦੇਸ਼ ਚ ਕੋਰੋਨਾ ਨੇ ਇਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਰ ਰੋਜ਼ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਮਾਮਲਿਆਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 7830 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਪਹਿਲਾਂ ਭਾਵ ਮੰਗਲਵਾਰ ਨੂੰ ਕੁੱਲ 5,676 ਮਾਮਲੇ ਸਾਹਮਣੇ ਆਏ ਸਨ। ਬੁੱਧਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ਵਿੱਚ ਕੋਵਿਡ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 40,215 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਪੁੱਤ ਦੀ ਬੀਮਾਰੀ ਤੋਂ ਪ੍ਰੇਸ਼ਾਨ ਪਿਓ ਨੇ ਲਿਆ ਫਾਹਾ
ਇਨ੍ਹਾਂ ਨਵੇਂ ਅੰਕੜਿਆਂ ਮੁਤਾਬਕ ਦੇਸ਼ 'ਚ ਇਸ ਸਮੇਂ ਕੋਰੋਨਾ ਨਾਲ ਸੰਕਰਮਿਤ 40,215 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.9 ਫੀਸਦੀ ਹੈ। ਇਸ ਦੇ ਨਾਲ ਹੀ, ਕੁੱਲ 4,42,04,771 ਕੋਵਿਡ ਸੰਕਰਮਣ ਮੁਕਤ ਹੋ ਗਏ ਹਨ, ਯਾਨੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.73 ਪ੍ਰਤੀਸ਼ਤ ਹੈ। ਜਦੋਂ ਕਿ ਇਸ ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ ਹੁਣ ਤੱਕ ਕੁੱਲ 5,31,016 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: ਬਠਿੰਡਾ ਮਿਲਟਰੀ ਸਟੇਸ਼ਨ 'ਚ ਫਾਇਰਿੰਗ, ਚਾਰ ਲੋਕਾਂ ਦੀ ਹੋਈ ਮੌਤ
ਸਿਹਤ ਮੰਤਰਾਲੇ ਦੀ ਵੈੱਬਸਾਈਟ 'ਤੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੇਰਲ 'ਚ 761 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਦੇਸ਼ 'ਚ ਸਭ ਤੋਂ ਵੱਧ ਹਨ। ਦੂਜੇ ਪਾਸੇ, ਦਿੱਲੀ ਵਿੱਚ 538, ਹਰਿਆਣਾ ਵਿੱਚ 221, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 216, ਜਦੋਂ ਕਿ ਮਹਾਰਾਸ਼ਟਰ ਵਿੱਚ 208 ਨਵੇਂ ਮਾਮਲੇ ਦਰਜ ਕੀਤੇ ਗਏ ਹਨ।