Manish Sisodia: ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਵੱਲੋਂ ਈਡੀ ਤੇ CBI ਨੂੰ ਨੋਟਿਸ ਜਾਰੀ 
Published : Apr 12, 2024, 3:44 pm IST
Updated : Apr 12, 2024, 3:44 pm IST
SHARE ARTICLE
Manish Sisodia
Manish Sisodia

ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ 20 ਅਪ੍ਰੈਲ ਤੱਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ।

Manish Sisodia: ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਆਮ ਚੋਣਾਂ ਲਈ ਪ੍ਰਚਾਰ ਲਈ ਆਬਕਾਰੀ ਮਾਮਲਿਆਂ 'ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤੇ।

ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ 20 ਅਪ੍ਰੈਲ ਤੱਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਵੱਲੋਂ ਉਸੇ ਦਿਨ ਇਸ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਸੀਬੀਆਈ ਅਤੇ ਈਡੀ ਨੇ ਦੋਸ਼ ਲਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਵਿਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ, ਲਾਇਸੈਂਸ ਧਾਰਕਾਂ ਨੂੰ ਅਣਉਚਿਤ ਲਾਭ ਦਿੱਤਾ ਗਿਆ, ਲਾਇਸੈਂਸ ਫੀਸ ਮੁਆਫ਼ ਕੀਤੀ ਗਈ ਜਾਂ ਘਟਾਈ ਗਈ ਅਤੇ ਸਮਰੱਥ ਅਥਾਰਟੀ ਦੀ ਮਨਜ਼ੂਰੀ ਤੋਂ ਬਿਨਾਂ ਲਾਇਸੈਂਸ ਵਧਾਏ ਗਏ।

ਜਾਂਚ ਏਜੰਸੀਆਂ ਨੇ ਦੋਸ਼ ਲਾਇਆ ਹੈ ਕਿ ਲਾਭਪਾਤਰੀਆਂ ਨੇ ਮੁਲਜ਼ਮਾਂ ਨੂੰ "ਗੈਰਕਾਨੂੰਨੀ" ਲਾਭ ਦਿੱਤੇ ਅਤੇ ਜਾਂਚ ਤੋਂ ਬਚਣ ਲਈ ਉਨ੍ਹਾਂ ਦੇ ਖਾਤਿਆਂ ਵਿਚ ਗਲਤ ਐਂਟਰੀਆਂ ਕੀਤੀਆਂ। ਸੀਬੀਆਈ ਨੇ 26 ਫਰਵਰੀ 2023 ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਘੁਟਾਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਈਡੀ ਨੇ ਸਿਸੋਦੀਆ ਨੂੰ 9 ਮਾਰਚ, 2023 ਨੂੰ ਸੀਬੀਆਈ ਐਫਆਈਆਰ ਤੋਂ ਬਾਅਦ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ 2023 ਨੂੰ ਦਿੱਲੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। 
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement