Himachal Pradesh: ਕੁੱਲੂ ’ਚ ਢਹਿ ਢੇਰੀ ਹੋਇਆ 1980 ’ਚ ਬਣਿਆ ਪੁਲ

By : PARKASH

Published : Apr 12, 2025, 2:41 pm IST
Updated : Apr 12, 2025, 2:41 pm IST
SHARE ARTICLE
Himachal Pradesh: Bridge built in 1980 collapses in Kullu
Himachal Pradesh: Bridge built in 1980 collapses in Kullu

Himachal Pradesh: ਨਦੀ ਵਿਚ ਡਿੱਗਿਆ ਪੁਲ ਤੋਂ ਲੰਘ ਰਿਹਾ ਟਰੱਕ, ਡਰਾਈਵਰ ਹੋਇਆ ਜ਼ਖ਼ਮੀ 

ਨੈਸ਼ਨਲ ਹਾਈਵੇ-305 ’ਤੇ ਆਵਾਜਾਈ ਹੋਈ ਪ੍ਰਭਾਵਤ

Bridge built in 1980 collapses in Kullu: ਹਿਮਾਚਲ ਪ੍ਰਦੇਸ਼ ਦੇ ਮੰਡੀ ਨੂੰ ਕੁੱਲੂ ਜ਼ਿਲ੍ਹੇ ਨਾਲ ਜੋੜਨ ਵਾਲਾ ਇੱਕ ਪੁਲ ਸਨਿਚਰਵਾਰ ਤੜਕੇ ਢਹਿ ਜਾਣ ਕਾਰਨ ਰਾਸ਼ਟਰੀ ਰਾਜਮਾਰਗ-305 ’ਤੇ ਆਵਾਜਾਈ ਪ੍ਰਭਾਵਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ ਇਹ ਘਟਨਾ ਕੁੱਲੂ ਜ਼ਿਲ੍ਹੇ ਦੇ ਬੰਜਾਰ ’ਚ ਵਾਪਰੀ ਜਦੋਂ ਇੱਕ ਪੁਲ ਅਚਾਨਕ ਢਹਿ ਗਿਆ। ਇਹ ਪੁਲ 1980 ਵਿੱਚ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹਾਦਸੇ ਸਮੇਂ ਪੁਲ ਤੋਂ ਲੰਘ ਰਿਹਾ ਇੱਕ ਟਰੱਕ ਨਦੀ ਵਿੱਚ ਡਿੱਗ ਗਿਆ, ਜਿਸ ਕਾਰਨ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। 

ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਸ ਤੋਂ ਬਾਅਦ ਜ਼ਖ਼ਮੀ ਡਰਾਈਵਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਕੁੱਲੂ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਟੋਰੂਲ ਐਸ ਰਵਨੀਸ਼ ਨੇ ਕਿਹਾ ਕਿ ਮੌਕੇ ’ਤੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਪੁਨਰ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਦਲਵੇਂ ਰਸਤਿਆਂ ਦੀ ਪਛਾਣ ਕਰਨ ਅਤੇ ਹਲਕੇ ਵਾਹਨਾਂ ਦੀ ਆਵਾਜਾਈ ਨੂੰ ਜਲਦੀ ਹੀ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਰਵਨੀਸ਼ ਨੇ ਕਿਹਾ ਕਿ ਸਨਿਚਰਵਾਰ ਸਵੇਰ ਤੱਕ ਜਨਤਾ ਲਈ ਇੱਕ ਅਸਥਾਈ ਰਸਤਾ ਉਪਲਬਧ ਕਰਵਾ ਦਿੱਤਾ ਗਿਆ ਸੀ ਅਤੇ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਦੇਣ ਲਈ ਆਵਾਜਾਈ ਨੂੰ ਪੰਡੋਹ ਰਾਹੀਂ ਮੋੜ ਦਿੱਤਾ ਗਿਆ ਸੀ। ਕੁੱਲੂ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਕਿਹਾ, ‘ਬੇਲੀ ਬ੍ਰਿਜ ਲਗਾਉਣ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।’

(For more news apart from Kullu Latest News, stay tuned to Rozana Spokesman)

SHARE ARTICLE

ਏਜੰਸੀ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement