Delhi News : ਅਮਰੀਕੀ ਟੈਰਿਫ ਦਾ ਭਾਰਤੀ ਅਰਥਵਿਵਸਥਾ ’ਤੇ ਘੱਟ ਤੋਂ ਘੱਟ ਅਸਰ ਪਵੇਗਾ : ਭਾਜਪਾ 

By : BALJINDERK

Published : Apr 12, 2025, 7:05 pm IST
Updated : Apr 12, 2025, 7:05 pm IST
SHARE ARTICLE
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਬੁਲਾਰੇ ਸਈਦ ਜ਼ਫਰ ਇਸਲਾਮ
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਬੁਲਾਰੇ ਸਈਦ ਜ਼ਫਰ ਇਸਲਾਮ

Delhi News : ਕਿਹਾ ਕਿ ਮੁਦਰਾ ਯੋਜਨਾ ਨੇ ਐਮ.ਐਸ.ਐਮ.ਈ. ਸੈਕਟਰ ਨੂੰ ਬਹੁਤ ਲਾਭ ਪਹੁੰਚਾਇਆ ਹੈ

Delhi News in Punjabi : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਨਿਚਰਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਲਗਾਏ ਗਏ ਟੈਰਿਫ ਕਾਰਨ ਦੁਨੀਆਂ ਖਤਰੇ ’ਚ ਹੈ ਪਰ ਭਾਰਤੀ ਅਰਥਵਿਵਸਥਾ ਆਤਮਨਿਰਭਰ ਬਣੀ ਹੋਈ ਹੈ ਅਤੇ ਇਸ ਦਾ ਘੱਟ ਤੋਂ ਘੱਟ ਅਸਰ ਪੈਣ ਦੀ ਸੰਭਾਵਨਾ ਹੈ। 

ਪਾਰਟੀ ਹੈੱਡਕੁਆਰਟਰ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਬੁਲਾਰੇ ਸਈਦ ਜ਼ਫਰ ਇਸਲਾਮ ਨੇ ਕਿਹਾ ਕਿ ਮੁਦਰਾ ਯੋਜਨਾ ਨੇ ਐਮ.ਐਸ.ਐਮ.ਈ. ਸੈਕਟਰ ਨੂੰ ਬਹੁਤ ਲਾਭ ਪਹੁੰਚਾਇਆ ਹੈ। 

ਇਸਲਾਮ ਨੇ ਕਿਹਾ, ‘‘ਜੇਕਰ ਤੁਸੀਂ ਅੰਕੜਿਆਂ ਨੂੰ ਦੇਖੋ ਤਾਂ ਇਹ ਸਪੱਸ਼ਟ ਤੌਰ ’ਤੇ ਭਾਰਤੀ ਅਰਥਵਿਵਸਥਾ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ- ਚਾਹੇ ਇਹ ਮਜ਼ਬੂਤ ਪੂੰਜੀਗਤ ਖਰਚ ਹੋਵੇ ਜਾਂ ਨਿਰੰਤਰ ਵਿਕਾਸ ਦੀ ਗਤੀ।’’ ਬੁਲਾਰੇ ਨੇ ਕਿਹਾ ਕਿ ਜਦੋਂ ਤੋਂ ਭਾਜਪਾ 2014 ’ਚ ਸੱਤਾ ’ਚ ਆਈ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਰਥਕ ਤਬਦੀਲੀ ’ਤੇ ਕੰਮ ਕਰ ਰਹੇ ਹਨ। 

(For more news apart from US tariffs will have minimal impact on Indian economy: BJP News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement