
ਯੂਜ਼ਰਸ ਨੂੰ ਸੁਨੇਹੇ ਭੇਜਣ ਅਤੇ ਪ੍ਰਾਪਤ ਕਰਨ ਵਿੱਚ ਆ ਰਹੀ ਹੈ ਮੁਸ਼ਕਲ
ਨਵੀ ਦਿੱਲੀ: ਸੋਸ਼ਲ ਮੈਸੇਜਿੰਗ ਪਲੇਟਫਾਰਮ ਵਟਸਐਪ ਸ਼ਨੀਵਾਰ ਦੇਰ ਸ਼ਾਮ ਅਚਾਨਕ ਡਾਊਨ ਹੋ ਗਿਆ। ਇਸ ਕਾਰਨ ਉਪਭੋਗਤਾਵਾਂ ਨੂੰ ਸੁਨੇਹੇ ਭੇਜਣ ਅਤੇ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੇਸਬੁੱਕ, ਐਕਸ ਅਤੇ ਹੋਰ ਸੋਸ਼ਲ ਨੈੱਟਵਰਕਿੰਗ ਸਾਈਟਾਂ 'ਤੇ ਵਟਸਐਪ ਦੇ ਡਾਊਨ ਹੋਣ 'ਤੇ ਬਹੁਤ ਸਾਰੇ ਉਪਭੋਗਤਾ ਪ੍ਰਤੀਕਿਰਿਆ ਦੇ ਰਹੇ ਹਨ।