
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਸੋਮਵਾਰ ਨੂੰ ਨਕਸਲੀਆਂ ਨਾਲ ਹੋਏ ਮੁਕਾਬਲੇ 'ਚ ਸੀ.ਆਰ.ਪੀ.ਐਫ਼. ਦਾ ਇਕ ਜਵਾਨ ਸ਼ਹੀਦ ਹੋ ਗਿਆ।
ਨਵੀਂ ਦਿੱਲੀ, 11 ਮਈ: ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਸੋਮਵਾਰ ਨੂੰ ਨਕਸਲੀਆਂ ਨਾਲ ਹੋਏ ਮੁਕਾਬਲੇ 'ਚ ਸੀ.ਆਰ.ਪੀ.ਐਫ਼. ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਕੇਂਦਰ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਟੀਮ ਤਲਾਸ਼ ਮੁਹਿੰਮ 'ਚ ਜੁਟੀ ਸੀ। ਇਸੇ ਦੌਰਾਨ ਦੁਪਹਿਰ ਲਗਭਗ ਦੋ ਵਜੇ ਉਰੀਪਾਲ 'ਚ ਇਹ ਮੁਕਾਬਲਾ ਹੋਇਆ। ਉਨ੍ਹਾਂ ਕਿਹਾ ਕਿ ਮੁਕਾਬਲੇ 'ਚ ਸੀ.ਆਰ.ਪੀ.ਐਫ਼. ਦੀ 170ਵੀਂ ਬਟਾਲੀਅਨ ਦਾ ਕਾਂਸਟੇਬਲ ਮੰਨਾ ਕੁਮਾਰ ਸ਼ਹੀਦ ਹੋ ਗਿਆ। (ਪੀਟੀਆਈ)