
ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ
ਸ਼੍ਰੀਨਗਰ, 11 ਮਈ : ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਉਨਾਂ ਦੀ ਬੌਧਿਕ ਸਲਾਹ ਅਤੇ ਮਾਰਗਦਰਸ਼ਨ ਦੀ ਬਹੁਤ ਜ਼ਰੂਰਤ ਹੈ।
File photo
ਉਮਰ ਅਬਦੁੱਲਾ ਨੇ ਅਪਣੇ ਟਵੀਟ 'ਚ ਕਿਹਾ,''ਡਾ. ਮਨਮੋਹਨ ਸਿੰਘ ਦੇ ਹਸਪਤਾਲ 'ਚ ਭਰਤੀ ਹੋਣ ਬਾਰੇ ਸੁਣ ਕੇ ਦੁੱਖ ਹੋਇਆ। ਮੈਨੂੰ ਉਮੀਦ ਹੈ ਕਿ ਉਹ ਜਲਦ ਹੀ ਸਿਹਤਮੰਦ ਹੋਣਗੇ ਅਤੇ ਅਪਣੇ ਪਰਵਾਰ ਨਾਲ ਘਰ ਵਾਪਸ ਆਉਣਗੇ। (ਏਜੰਸੀ)