ਕੁਝ ਸਮੇਂ ਚ PM ਮੋਦੀ ਹੋਣਗੇ ਲਾਈਵ, ਜਾਣੋਂ ਕੀ ਹੋ ਸਕਦੇ ਹਨ ਐਲਾਨ
Published : May 12, 2020, 7:52 pm IST
Updated : May 12, 2020, 7:52 pm IST
SHARE ARTICLE
Photo
Photo

ਅੱਜ ਰਾਤ 8 ਵੱਜੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ, ਕਿਉਂਕਿ ਲੌਕਡਾਊਨ 3.0 17 ਮਈ ਨੂੰ ਖ਼ਤਮ ਹੋਣ ਜਾ ਰਿਹਾ ਹੈ।

ਨਵੀਂ ਦਿੱਲੀ : ਅੱਜ ਰਾਤ 8 ਵੱਜੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ, ਕਿਉਂਕਿ ਲੌਕਡਾਊਨ 3.0 17 ਮਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਦੱਸ ਦੱਈਏ ਕਿ ਪੀਐੱਮ ਵੱਲੋਂ ਕੱਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਬੈਠਕ ਵਿਚ ਜ਼ਿਆਦਾਤਰ ਰਾਜਾਂ ਦੇ ਮੁੱਖ ਮੰਤਰੀਆਂ ਵੱਲ਼ੋਂ ਲੌਕਡਾਊਨ ਚ ਢਿੱਲ ਦੇ ਨਾਲ ਇਸ ਨੂੰ ਚਾਲੂ ਰੱਖਣ ਦੀ ਅਪੀਲ ਕੀਤੀ ਗਈ ਸੀ।

Pm modi lock down speech fight against corona virus compare to other countriesPm modi 

ਅਜਿਹੇ ਵਿਚ ਹੁਣ ਇਹ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਸਬੋਧਨ ਕਰਨ ਸਮੇਂ ਲੌਕਡਾਊਨ ਵਿਚ ਵਾਧੇ ਨੂੰ ਲੈ ਕੇ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਗੱਲ ਕਰ ਸਕਦੇ ਹਨ। ਜਿਸ ਤਰ੍ਹਾਂ ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਉਸ ਨੂੰ ਦੇਖਦਿਆਂ ਲੌਕਡਾਊਨ ਦੇ ਵੱਧਣ ਦੀ ਹੀ ਉਮੀਦ ਲਗਾਈ ਜਾ ਰਹੀ ਹੈ। ਉੱਥੇ ਹੀ ਲੌਕਡਾਊਨ ਦੇ ਵਿਚ ਕੇਂਦਰ ਸਰਕਾਰ ਵੱਲੋਂ ਕਈ ਛੂਟਾਂ ਵੀ ਦਿੱਤੀਆਂ ਜਾ ਰਹੀਆਂ ਹਨ।

PhotoPhoto

ਅਜਿਹੇ ਵਿਚ ਹੁਣ ਲੌਕਡਾਊਨ ਵੱਧੇਗਾ ਜਾਂ ਨਹੀਂ ਇਸ ਤੇ ਸਾਰਿਆਂ ਦੀ ਨਜ਼ਰ ਹੋਵੇਗੀ। ਹਰ ਕੋਈ 8 ਵਜੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਇੰਤਜ਼ਾਰ ਕਰ ਰਿਹਾ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਕਈ ਵਾਰ ਸੰਬੋਧਨ ਕਰ ਚੁੱਕੇ ਹਨ। ਚਾਹੇ ਫਿਰ ਉਹ ਲੌਕਡਾਊਨ ਨੂੰ ਲੈ ਕੇ ਹੋਵੇ ਜਾਂ ਫਿਰ ਕਰੋਨਾ ਯੋਧਿਆ ਦੀ ਹੋਸਲਾ ਅਫਜਾਈ ਲਈ ਦੀਵੇ ਜਲਾਉਂਣ ਲਈ ਹੋਵੇ।

LockdownLockdown

ਹੁਣ, ਜਦੋਂ ਰਾਜਾਂ ਤੋਂ ਤਾਲਾਬੰਦੀ ਬਾਰੇ ਸੁਝਾਅ 15 ਮਈ ਤੱਕ ਆਉਣੇ ਹਨ, ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੀ ਪ੍ਰਧਾਨ ਮੰਤਰੀ ਇਕ ਵਾਰ ਫਿਰ ਲੋਕਾਂ ਨੂੰ ਅਜਿਹੀ ਸਲਾਮ ਦੀ ਅਪੀਲ ਕਰ ਸਕਦੇ ਹਨ।

PM Narendra Modi Lockdown india Corona Virus PM Narendra Modi 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement