ਰਾਜਾਂ ਨੂੰ ਅਧਿਕਾਰ ਦੇਣ ਦੇ ਪੱਖ 'ਚ ਪੀਐੱਮਓ, ਲੌਕਡਾਊਨ 'ਚ ਰਾਜ ਆਪਣੇ ਹਿਸਾਬ ਨਾਲ ਲੈ ਸਕਣਗੇ ਫੈਂਸਲੇ
Published : May 12, 2020, 9:36 am IST
Updated : May 12, 2020, 9:36 am IST
SHARE ARTICLE
Lockdown
Lockdown

ਆਉਂਣ ਵਾਲੇ ਦਿਨਾਂ ਵਿਚ ਰਾਜ ਸਰਕਾਰਾਂ ਲੌਕਡਾਊਨ ਨੂੰ ਲੈ ਕੇ ਆਪਣੇ ਹਿਸਾਬ ਨਾਲ ਫੈਸਲੇ ਲੈ ਸਕਣਗੀਆਂ।

ਨਵੀਂ ਦਿੱਲੀ : ਆਉਂਣ ਵਾਲੇ ਦਿਨਾਂ ਵਿਚ ਰਾਜ ਸਰਕਾਰਾਂ ਲੌਕਡਾਊਨ ਨੂੰ ਲੈ ਕੇ ਆਪਣੇ ਹਿਸਾਬ ਨਾਲ ਫੈਸਲੇ ਲੈ ਸਕਣਗੀਆਂ। ਪ੍ਰਧਾਨ ਮੰਤਰੀ ਮੰਤਰਾਲਾ ਇਸ ਸਬੰਧ ਵਿਚ ਵਿਚਾਰ  ਚਰਚਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਮੀਟਿੰਗ ਹੋਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਉਧਰ ਇਸ ਬਾਰੇ ਪੀਐੱਮ ਮੋਦੀ ਨੇ ਕਿਹਾ ਕਿ ਜਿਹੜੇ ਮੁੱਖ ਮੰਤਰੀ ਇਸ ਬੈਠਕ ਵਿਚ ਸ਼ਾਮਿਲ ਨਹੀਂ ਹੋ ਸਕਕੇ ਹਨ। ਉਹ 15 ਮਈ ਤੱਕ ਆਪਣੇ ਸੁਝਾਅ ਦੇ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀਆਂ ਦੇ ਵੱਲੋਂ ਲੌਕਡਾਊਨ ਨੂੰ ਹੋਰ ਵਧਾਉਂਣ ਦਾ ਸੁਝਾਅ ਦਿੱਤਾ ਗਿਆ ਹੈ।

PM Narendra ModiPM Narendra Modi

ਇਸ ਵਿਚ ਤੇਂਲਗਾਨਾ, ਬਿਹਾਰ, ਪੰਜਾਬ ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵੱਲੋਂ ਕਰੋਨਾ ਵਾਇਰਸ ਕਾਰਨ ਸਥਿਤੀਆਂ ਨੂੰ ਦੇਖਦਿਆ ਲੌਕਡਾਊਨ ਨੂੰ ਵਧਾਉਂਣ ਦੀ ਗੱਲ ਕੀਤੀ ਗਈ ਹੈ। ਉੱਥੇ ਹੀ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਵੱਲੋਂ ਲੌਕਡਾਊਨ ਨੂੰ ਵਧਾਉਂਣ ਨੂੰ ਲੈ ਕੇ ਵਿਰੋਧ ਕੀਤਾ ਗਿਆ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਲੌਕਡਾਊਨ ਵਿਚੋਂ ਬਾਹਰ ਆਉਂਣ ਲਈ ਰਣਨੀਤੀ ਬਣਾਉਂਣ ਦੀ ਵੀ ਲੋੜ ਹੈ ਅਤੇ ਉਧਵ ਠਾਕਰੇ ਨੇ ਕਿਹਾ ਕਿ ਲੌਕਡਾਊਨ ਦੇ ਬਿਨਾ ਅੱਗੇ ਵੱਧਣਾ ਮੁਸ਼ਕਿਲ ਹੈ।

lockdownlockdown

ਦੱਸ ਦੱਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਪੰਜਾਵੀਂ ਵੀਡੀਓ ਕਾਨਫੰਸਿੰਗ ਵਿਚ ਕਿਹਾ ਕਿ ਭਾਰਤ ਇਸ ਕਰੋਨਾ ਸੰਕਟ ਵਿਚ ਆਪਣੇ ਆਪ ਨੂੰ ਬਚਾਉਂਣ ਵਿਚ ਕਾਫੀ ਸਫ਼ਲ ਰਿਹਾ ਹੈ ਅਤੇ ਨਾਲ ਹੀ ਕਿਹਾ ਕਿ ਇਸ ਮਾਮਲੇ ਵਿਚ ਰਾਜਾਂ ਨੇ ਆਪਣੀ ਪੂਰੀ ਜਿੰਮੇਵਾਰੀ ਨਿਭਾਈ ਹੈ। ਇਸ ਤੋਂ ਇਲਾਵਾ ਬੈਠਕ ਵਿਚ ਪੱਛਣੀ ਬੰਗਾਲ ਦੀ ਸੀਐੱਮ ਮਮਤਾ ਬੈਨਰਜ਼ੀ ਨੇ ਸੰਕਟ ਦੇ ਸਮੇਂ ਵਿਚ ਕੇਂਦਰ ਤੇ ਰਾਜਨੀਤੀ ਕਰਨ ਦਾ ਆਰੋਪ ਲਗਾਇਆ ਹੈ। ਮਮਤਾ ਦਾ ਕਹਿਣਾ ਹੈ ਕਿ ਕੇਂਦਰ ਦੇ ਵੱਲੋਂ ਰਾਜਾਂ ਨੂੰ ਭੇਜੀ ਜਾਣ ਵਾਲੀ ਚਿੱਠੀ ਰਾਜਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਲੀਕ ਹੋ ਜਾਂਦੀ ਹੈ।

PM Narendra ModiPM Narendra Modi

ਮੋਦੀ ਅਤੇ ਮੁੱਖ ਮੰਤਰੀ ਦੇ ਵਿਚਕਾਰ ਮੁਲਾਕਾਤ ਅਜਿਹੇ ਸਮੇਂ ਵਿਚ ਹੋ ਰਹੀ ਹੈ ਜਦੋਂ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਇੱਥੇ 24 ਘੰਟੇ ਵਿਚ 4213 ਨਵੇਂ ਕੇਸ ਦਰਜ਼ ਹੋਏ ਹਨ। ਜਿਸ ਤੋਂ ਬਾਅਦ ਦੇਸ਼ ਵਿਚ ਕਰੋਨਾ ਦੀ ਕੁੱਲ ਗਿਣਤੀ 70,000 ਦੇ ਕਰੀਬ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ ਦੇਸ਼ ਚ 2,206 ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

Lockdown recovery rate india kerala delhi uttar pradesh tamil naduLockdown 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement