
17,52,35,991 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ
ਨਵੀਂ ਦਿੱਲੀ: ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਰੋਨਾ ਦੇ 3,48,421 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
देश में कुल वैक्सीनेशन का आंकड़ा 17,52,35,991 हो गया है। #CovidVaccine https://t.co/QIzuw35lIh
— ANI_HindiNews (@AHindinews) May 12, 2021
ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ 4205 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,54,197 ਤਕ ਪੁੱਜ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ 37,04,099 ਹੋ ਗਈ ਹੈ।
corona virus
ਸਵੇਰੇ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1,93,82,642 ਹੋ ਗਈ ਹੈ। ਦੇਸ਼ ਵਿਚ ਹੁਣ ਤਕ 17,52,35,991 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
Corona Virus