
ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅੱਜ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਅਹਿਮ ਬੈਠਕ ਕਰਨਗੇ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅੱਜ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਅਹਿਮ ਬੈਠਕ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਹਰਸ਼ਵਰਧਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਓਡੀਸ਼ਾ, ਤੇਲੰਗਾਨਾ, ਝਾਰਖੰਡ, ਬਿਹਾਰ ਅਤੇ ਉਤਰਾਖੰਡ ਨਾਲ ਮੁਲਾਕਾਤ ਕਰਕੇ ਕੋਵਿਡ ਟੀਕਾਕਰਣ ਸਬੰਧੀ ਚਰਚਾ ਕਰਨਗੇ।
Dr. Harsh Vardhan
ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਰੋਨਾ ਦੇ 3,48,421 ਨਵੇਂ ਮਾਮਲੇ ਦਰਜ ਕੀਤੇ ਗਏ। ਪਿਛਲੇ 24 ਘੰਟਿਆਂ ’ਚ 4205 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,54,197 ਤਕ ਪਹੁੰਚ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਤੋਂ ਬਾਅਦ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 37,04,099 ਹੋ ਗਈ ਹੈ।