
ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਉਹਨਾਂ ਨੂੰ ਕੇਂਦਰ ਦੇ 8 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਸੂਬੇ ਵਿਚ ਆਉਣ ਦਾ ਸੱਦਾ ਦਿੱਤਾ।
ਸ਼ਿਮਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ 31 ਤਰੀਕ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰ ਸਕਦੇ ਹਨ। ਸ਼ਿਮਲਾ 'ਚ ਉਹ ਆਪਣੀ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਆਯੋਜਿਤ ਸਮਾਰੋਹ 'ਚ ਸ਼ਿਰਕਤ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਪਰ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਕੇਂਦਰ ਤੋਂ ਅੰਤਿਮ ਮਨਜ਼ੂਰੀ ਮਿਲਣੀ ਬਾਕੀ ਹੈ।
ਇਸ ਤੋਂ ਪਹਿਲਾਂ 13 ਮਈ ਨੂੰ ਮੁੱਖ ਸਕੱਤਰ ਵੱਲੋਂ ਪੀਐਮਓ ਦਫ਼ਤਰ ਦੇ ਅਧਿਕਾਰੀਆਂ ਨਾਲ ਇਕ ਵਰਚੁਅਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਪ੍ਰਧਾਨ ਮੰਤਰੀ ਦੇ ਹਿਮਾਚਲ ਦੌਰੇ ਬਾਰੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਬੁੱਧਵਾਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿਚ ਉਹਨਾਂ ਨੂੰ ਕੇਂਦਰ ਸਰਕਾਰ ਦੇ 8 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਸੂਬੇ ਵਿਚ ਆਉਣ ਦਾ ਸੱਦਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੇ ਇਸ ਸੱਦੇ ਨੂੰ ਪ੍ਰਵਾਨ ਕਰ ਲਿਆ ਹੈ।
Himachal CM Jairam Thakur and PM Narendra Modi
ਨ 'ਕੇਂਦਰ ਸਰਕਾਰ ਦੇ 8 ਸਾਲਾਂ ਦੇ ਕਾਰਜਕਾਲ ਦਾ ਜਸ਼ਨ ਸ਼ਿਮਲਾ ਦੇ ਇਤਿਹਾਸਕ ਰਿੱਜ ਮੈਦਾਚ ਆਯੋਜਿਤ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਕਈ ਮੌਕਿਆਂ 'ਤੇ ਸ਼ਿਮਲਾ ਅਤੇ ਸੂਬੇ ਦਾ ਦੌਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਸੂਬਾ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਜਸ਼ਨ ਵਿਚ ਸ਼ਾਮਲ ਹੋਣ ਲਈ ਮੰਡੀ ਪੁੱਜੇ ਸਨ।
ਸੂਬੇ ਵਿਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿਚ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦੇਸ਼ ਦੇ 4 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਹੁਣ ਭਾਜਪਾ ਨੂੰ ਹਿਮਾਚਲ 'ਚ ਵੀ ਦੁਹਰਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।