
ਦੇਸ਼ ਨੂੰ ਆਰਥਿਕ ਸੰਕਚ ਵਿਚੋਂ ਕੱਢਣਾ ਹੋਵੇਗੀ ਵੱਡੀ ਚੁਣੌਤੀ
ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ। ਰਾਨਿਲ ਵਿਕਰਮਸਿੰਘੇ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਐਲਾਨ ਦਿੱਤਾ ਗਿਆ ਹੈ। ਰਾਸ਼ਟਰਪਤੀ ਵੱਲੋਂ ਵੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ। ਇਸ ਦੌੜ ਵਿੱਚ ਪਹਿਲਾਂ ਵਿਰੋਧੀ ਪਾਰਟੀ ਦੇ ਨੇਤਾ ਸਾਜਿਥ ਪ੍ਰੇਮਦਾਸਾ ਨੂੰ ਅੱਗੇ ਦੱਸਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੀ ਤਰਫੋਂ ਰਾਸ਼ਟਰਪਤੀ ਰਾਜਪਕਸ਼ੇ ਨੂੰ ਪੱਤਰ ਵੀ ਲਿਖਿਆ ਪਰ ਹੁਣ ਸ਼੍ਰੀਲੰਕਾ ਨੂੰ ਆਰਥਿਕ ਸੰਕਟ 'ਚੋਂ ਕੱਢਣ ਦੀ ਜ਼ਿੰਮੇਵਾਰੀ ਰਾਨਿਲ ਵਿਕਰਮਸਿੰਘੇ ਦੀ ਹੋਵੇਗੀ।
Ranil Wickremesinghe
ਰਾਨਿਲ ਵਿਕਰਮਸਿੰਘੇ ਯੂਨਾਈਟਿਡ ਨੈਸ਼ਨਲ ਪਾਰਟੀ ਦੇ ਮੁਖੀ ਹਨ ਅਤੇ ਉਨ੍ਹਾਂ ਦਾ ਸਿਆਸੀ ਕਰੀਅਰ ਲੰਬਾ ਹੈ। ਅਜਿਹੇ 'ਚ ਇਸ ਮੁਸ਼ਕਲ ਸਮੇਂ 'ਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਮਿਲਣਾ ਕਾਫੀ ਮਾਅਨੇ ਰੱਖਦਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨਾਲ ਨਿੱਜੀ ਮੁਲਾਕਾਤ ਕੀਤੀ ਸੀ। ਉਸ ਮੁਲਾਕਾਤ ਤੋਂ ਬਾਅਦ ਹੀ ਉਨ੍ਹਾਂ ਦੇ ਨਾਂ 'ਤੇ ਮੋਹਰ ਲੱਗੀ ਸੀ।
Ranil Wickremesinghe
ਇਸ ਤੋਂ ਪਹਿਲਾਂ ਵੀ ਰਾਨਿਲ ਵਿਕਰਮਸਿੰਘੇ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹਿ ਚੁੱਕੇ ਹਨ। ਉਹ ਚਾਰ ਵਾਰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ ਪਾਰਟੀ ਕੋਲ 225 ਸੰਸਦੀ ਸਦਨ ਵਿੱਚ ਸਿਰਫ਼ ਇੱਕ ਸੀਟ ਹੈ। ਇਸ ਤੋਂ ਪਹਿਲਾਂ 2018 ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਫਿਰ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ, ਪਰ ਦੋ ਮਹੀਨਿਆਂ ਦੇ ਅੰਦਰ ਉਨ੍ਹਾਂ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾ ਦਿੱਤਾ ਗਿਆ ਸੀ।