
ਬੋਰਡ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅੰਕਾਂ ਦੇ ਆਧਾਰ 'ਤੇ ਪਹਿਲੀ, ਦੂਜੀ ਅਤੇ ਤੀਜੀ ਜਮਾਤ ਦੇਣ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸ਼ੁਕਰਵਾਰ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿਤੇ ਹਨ। ਇਸ ਵਾਰ 87.33 ਫ਼ੀ ਸਦੀ ਵਿਦਿਆਰਥੀ ਪਾਸ ਹੋਏ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 5.38 ਫ਼ੀ ਸਦੀ ਘੱਟ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅੰਕਾਂ ਦੇ ਆਧਾਰ 'ਤੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇਣ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਲਿਆ ਵੱਡਾ ਫ਼ੈਸਲਾ, 500 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾਅ
ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ https://results.cbse.nic.in ’ਤੇ ਅਪਣਾ ਨਤੀਜੇ ਚੈੱਕ ਕਰ ਸਕਦੇ ਹਨ। ਇਸ ਵਾਰ 90.68% ਲੜਕੀਆਂ ਅਤੇ 84.67% ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ।
ਇਹ ਵੀ ਪੜ੍ਹੋ: ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ
ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਵਿਦਿਆਰਥੀਆਂ ਵਿਚ ਗੈਰ-ਸਿਹਤਮੰਦ ਮੁਕਾਬਲੇ ਤੋਂ ਬਚਣ ਲਈ ਸੀਬੀਐਸਈ ਕਿਸੇ ਵੀ ਮੈਰਿਟ ਸੂਚੀ ਦਾ ਐਲਾਨ ਨਹੀਂ ਕਰੇਗਾ। ਹਾਲਾਂਕਿ ਬੋਰਡ 0.1 ਫ਼ੀ ਸਦੀ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਜਾਰੀ ਕਰੇਗਾ ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਵਿਚ ਸੱਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।” ਪਿਛਲੇ ਸਾਲ 92.71 ਫ਼ੀ ਸਦੀ ਵਿਦਿਆਰਥੀਆਂ ਨੇ ਸੀਬੀਐਸਈ ਕਲਾਸ 12 ਦੀ ਪ੍ਰੀਖਿਆ ਪਾਸ ਕੀਤੀ ਸੀ।