
ਦਿੱਲੀ ਦੇ ਮੁੱਖ ਮੰਤਰੀ ਨੇ ਇੱਥੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਵਧੇਰੇ ਇਕਜੁੱਟ ਹੋ ਗਈ ਹੈ। ’’
Arvind Kejriwal: ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਅਤੇ ਦਿੱਲੀ 'ਚ 'ਆਪ' ਸਰਕਾਰ ਨੂੰ ਢਾਹੁਣਾ ਚਾਹੁੰਦੀ ਸੀ ਪਰ ਇਸ ਦਾ ਉਦੇਸ਼ ਪੂਰਾ ਨਹੀਂ ਹੋ ਸਕਿਆ।
ਦਿੱਲੀ ਦੇ ਮੁੱਖ ਮੰਤਰੀ ਨੇ ਇੱਥੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਵਧੇਰੇ ਇਕਜੁੱਟ ਹੋ ਗਈ ਹੈ। ’’ ਉਨ੍ਹਾਂ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਪਹਿਲਾਂ ਭਾਜਪਾ ਦੇ ਲੋਕ ਕਹਿੰਦੇ ਸਨ ਕਿ ਉਹ ਪਾਰਟੀ ਨੂੰ ਤੋੜ ਦੇਣਗੇ ਅਤੇ ਦਿੱਲੀ ਅਤੇ ਪੰਜਾਬ ਵਿਚ ਸਾਡੀਆਂ ਸਰਕਾਰਾਂ ਨੂੰ ਉਖਾੜ ਦੇਣਗੇ। ''
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਣਨੀਤੀ ਮੈਨੂੰ ਗ੍ਰਿਫ਼ਤਾਰ ਕਰਨ, ਪਾਰਟੀ ਤੋੜਨ, ਦਿੱਲੀ ਅਤੇ ਫਿਰ ਪੰਜਾਬ ਵਿਚ ਸਰਕਾਰ ਨੂੰ ਢਾਹੁਣ ਦੀ ਸੀ ਪਰ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਰਣਨੀਤੀ ਅਸਫ਼ਲ ਰਹੀ। ਪਰ ਤੁਸੀਂ ਸਾਰੇ ਟੁੱਟੇ ਨਹੀਂ।'' ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ, ਜਿਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ।
(For more Punjabi news apart from BJP wants to topple AAP government in Punjab and Delhi: Arvind Kejriwal, stay tuned to Rozana Spokesman)