
ਕੇਦਾਰਨਾਥ, ਯਮੁਨੋਤਰੀ ਅਤੇ ਗੰਗੋਤਰੀ ਧਾਮ ਦੇ ਕਪਾਟ 10 ਮਈ ਨੂੰ ਖੋਲ੍ਹੇ ਗਏ ਸਨ
Chardham Yatra 2024 : ਉੱਤਰਾਖੰਡ ਦੀ ਚਾਰਧਾਮ ਯਾਤਰਾ ਐਤਵਾਰ ਨੂੰ ਬਦਰੀਨਾਥ ਧਾਮ ਦੇ ਕਪਾਟ ਖੁੱਲ੍ਹਣ ਨਾਲ ਸ਼ੁਰੂ ਹੋ ਗਈ ਹੈ। ਹਰ ਰੋਜ਼ ਹਜ਼ਾਰਾਂ ਲੋਕ ਇੱਥੇ ਧਾਮ ਦੇ ਦਰਸ਼ਨਾਂ ਲਈ ਆ ਰਹੇ ਹਨ। ਇਸ ਦੇ ਨਾਲ ਹੀ ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ ਨੂੰ ਸਿਰਫ਼ ਦੋ ਦਿਨ ਹੀ ਹੋਏ ਹਨ ਅਤੇ ਹੁਣ ਤੱਕ ਇੱਥੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ।
ਕੇਦਾਰਨਾਥ, ਯਮੁਨੋਤਰੀ ਅਤੇ ਗੰਗੋਤਰੀ ਧਾਮ ਦੇ ਕਪਾਟ 10 ਮਈ ਨੂੰ ਖੋਲ੍ਹੇ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਮਹਿਲਾ ਸ਼ਰਧਾਲੂ ਯਮੁਨੋਤਰੀ ਦੇ ਦਰਸ਼ਨਾਂ ਲਈ ਪਹੁੰਚੀ ਸੀ। ਇਸ ਦੌਰਾਨ ਦਿਲ ਦਾ ਦੌਰਾ (Heart Attack) ਪੈਣ ਕਾਰਨ ਉਸ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਯਮੁਨੋਤਰੀ ਦੇ ਕਪਾਟ ਅਕਸ਼ੈ ਤ੍ਰਿਤੀਆ ਯਾਨੀ 10 ਮਈ ਨੂੰ ਖੋਲ੍ਹੇ ਗਏ ਸਨ। ਇੱਕ ਸ਼ਰਧਾਲੂ ਦੀ 10 ਮਈ ਅਤੇ ਦੂਜੇ ਦੀ 11 ਮਈ ਨੂੰ ਮੌਤ ਹੋ ਗਈ ਸੀ। ਦੋਵਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਅੱਜ ਇੱਕ ਹੋਰ ਸ਼ਰਧਾਲੂ ਦੀ ਮੌਤ ਹੋ ਗਈ ਹੈ। ਦੋ ਦਿਨਾਂ ਵਿੱਚ ਤਿੰਨ ਸ਼ਰਧਾਲੂਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ।
ਮੱਧ ਪ੍ਰਦੇਸ਼ ਦੇ ਨੀਮਚ ਦੀ ਰਹਿਣ ਵਾਲੀ ਸੰਪਤੀਬਾਈ (62) ਅੱਜ ਯਾਨੀ 12 ਮਈ ਨੂੰ ਯਮੁਨੋਤਰੀ ਦੇ ਦਰਸ਼ਨਾਂ ਲਈ ਪਹੁੰਚੀ ਸੀ। ਜਾਨਕੀ ਚੱਟੀ ਦੇ ਕੋਲ ਉਹ ਅਚਾਨਕ ਬੇਹੋਸ਼ ਹੋ ਗਈ। ਮੌਕੇ 'ਤੇ ਮੌਜੂਦ ਹੋਰ ਸ਼ਰਧਾਲੂਆਂ ਨੇ ਉਸ ਨੂੰ ਜਾਨਕੀ ਚੱਟੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੰਚਨਾਮਾ ਦੀ ਕਾਰਵਾਈ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।