
ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਮੌਜੂਦ
Delhi Chandni Chowk Fire : ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਂਦਨੀ ਚੌਕ ਦੇ ਕਿਨਾਰੀ ਬਾਜ਼ਾਰ ਵਿੱਚ ਅੱਜ ਦੁਪਹਿਰੇ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਵੇਂ ਹੀ ਫਾਇਰ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਮਿਲੀ ਤਾਂ ਇਕ-ਇਕ ਕਰਕੇ ਦਰਜਨ ਤੋਂ ਵੱਧ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ।
ਦਿੱਲੀ ਦੇ ਚਾਂਦਨੀ ਚੌਕ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਹੈ। ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਨੂੰ ਫੈਲਣ ਤੋਂ ਰੋਕਿਆ ਗਿਆ। ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ।
ਇਹ ਵੀ ਪੜੋ: ਅਮਰੀਕਾ 'ਚ ਸੂਰ ਦੀ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ 2 ਮਹੀਨਿਆਂ ਬਾਅਦ ਮੌਤ
ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚੀਆਂ। ਦਰੀਬਾ ਬਾਜ਼ਾਰ ਦੇ ਕਿਨਾਰੀ ਬਾਜ਼ਾਰ ਦੇ ਕੁਚਾ ਆਲਮ ਚੰਦ ਵਿੱਚ ਤੀਰਥ ਰਾਮ ਰਾਜਿੰਦਰ ਕੁਮਾਰ ਦੀ ਇਮਾਰਤ ਵਿੱਚ ਅੱਗ ਲੱਗ ਗਈ ਅਤੇ ਉਸ ਦਾ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਵੀ ਪੜੋ: 2 ਕਾਰਾਂ ਦੀ ਆਹਮੋ -ਸਾਹਮਣੇ ਟੱਕਰ 'ਚ ਇੱਕ ਮਹਿਲਾ ਦੀ ਮੌਤ ,4 ਲੋਕ ਗੰਭੀਰ ਜ਼ਖਮੀ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਇਮਾਰਤ ਬਹੁਤ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਹੈ। ਅਜਿਹੇ 'ਚ ਅੱਗ ਫੈਲਣ ਦਾ ਖਦਸ਼ਾ ਬਹੁਤ ਜ਼ਿਆਦਾ ਸੀ ਅਤੇ ਜੇਕਰ ਅਜਿਹਾ ਹੁੰਦਾ ਤਾਂ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦਾ ਖਤਰਾ ਸੀ। ਹਾਲਾਂਕਿ ਅੱਗ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਹਾਲਾਂਕਿ ਅਜੇ ਤੱਕ ਅੱਗ ਪੂਰੀ ਤਰ੍ਹਾਂ ਬੁਝਣ ਦੀ ਸੂਚਨਾ ਨਹੀਂ ਮਿਲੀ ਹੈ।